ਪਾਵਰਕਾਮ ਨੇ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਿਤੇ 7.91 ਕਰੋੜ
Published : May 2, 2020, 1:57 pm IST
Updated : May 2, 2020, 1:57 pm IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੀ.ਐਸ.ਪੀ.ਸੀ.ਐਲ/ ਪੀ.ਐਸ.ਟੀ.ਸੀ.ਐਲ.

ਚੰਡੀਗੜ੍ਹ, 1 ਮਈ (ਤੇਜਿੰਦਰ ਫ਼ਤਿਹਪੁਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੀ.ਐਸ.ਪੀ.ਸੀ.ਐਲ/ ਪੀ.ਐਸ.ਟੀ.ਸੀ.ਐਲ. ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਕੋਵਿਡ ਰਾਹਤ ਫ਼ੰਡ ਵਿਚ 7.91 ਕਰੋੜ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।
ਇਸ ਪਰਉਪਕਾਰੀ ਭਾਵਨਾ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਦਾਨ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਵਿਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿਚ ਵਧੇਰੇ ਸਹਾਈ ਸਿੱਧ ਹੋਵੇਗਾ।

ਕਾਬਲੇਗੌਰ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀ ਮੈਨੇਜਮੈਂਟ, ਕਰਮਚਾਰੀਆਂ ਅਤੇ ਪੈਨਸ਼ਨਰਾਂ ਵਲੋਂ ਕੋਰੋਨਵਾਇਰਸ ਵਿਰੁਧ ਜੰਗ ਵਿਚ ਅਪਣਾ ਯੋਗਦਾਨ ਪਾਉਂਦਿਆਂ ਅਪਣੀ ਇਕ ਦਿਨ ਦੀ ਤਨਖ਼ਾਹ/ਪੈਨਸ਼ਨ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦਾਨ ਕੀਤੀ ਗਈ ਹੈ।

ਪਿਛਲੇ ਸਾਲ ਵੀ ਸੂਬੇ ਵਿਚ ਆਏ ਹੜ੍ਹਾਂ ਦੌਰਾਨ ਪੀਐਸਪੀਸੀਐਲ/ਪੀਐਸਟੀਸੀਐਲ ਦੇ ਕਰਮਚਾਰੀਆਂ/ਪੈਨਸ਼ਨਰਾਂ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਇਕ ਦਿਨ ਦੀ ਤਨਖਾਹ/ਪੈਨਸ਼ਨ ਦਾ ਯੋਗਦਾਨ ਪਾ ਕੇ ਅਪਣੀ ਇਕਜੁਟਤਾ ਪ੍ਰਗਟਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਵਲੋਂ ਗਰਮੀ, ਸਰਦੀ ਅਤੇ ਬਰਸਾਤ ਦੇ ਮੌਸਮ ਤੋਂ ਇਲਾਵਾ ਕਰਫ਼ਿਊ/ਲਾਕਡਾਊਨ ਦੌਰਾਨ ਸਖ਼ਤ ਹਾਲਾਤਾਂ ਵਿਚ ਦਿਨ-ਰਾਤ ਦਿਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਬੁਲਾਰੇ ਨੇ ਅੱਗੇ ਦਸਿਆ ਕਿ 7.91 ਕਰੋੜ ਰੁਪਏ ਦੀ ਇਹ ਰਾਸ਼ੀ ਆਰ.ਟੀ.ਜੀ.ਐਸ. ਰਾਹੀਂ ਪਹਿਲਾਂ ਹੀ ਮੁੱਖ ਮੰਤਰੀ ਕੋਵੀਡ -19 ਰਾਹਤ ਫ਼ੰਡ ਵਿਚ ਜਮ੍ਹਾਂ ਕਰਵਾ ਦਿਤੀ ਗਈ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement