ਪੰਜਾਬ ਐਗਰੋ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ 'ਚ 21.75 ਲੱਖ ਰੁਪਏ ਦਾ ਯੋਗਦਾਨ
Published : May 2, 2020, 2:14 pm IST
Updated : May 2, 2020, 2:14 pm IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੰਜਾਬ ਐਗਰੋ ਦੇ ਚੇਅਰਮੈਨਾਂ

ਚੰਡੀਗੜ੍ਹ, 1 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ 'ਤੇ ਪੰਜਾਬ ਐਗਰੋ ਦੇ ਚੇਅਰਮੈਨਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ 'ਮੁੱਖ ਮੰਤਰੀ ਰਾਹਤ ਫ਼ੰਡ ਕੋਵਿਡ-19' ਵਿੱਚ 21.75 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਐਗਰੋ ਅਤੇ ਸਹਾਇਕ ਯੂਨਿਟਾਂ ਦੇ ਗਰੁੱਪ-ਏ ਦੇ ਅਧਿਕਾਰੀਆਂ ਵਲੋਂ ਅਪਣੀ ਤਨਖ਼ਾਹ ਵਿਚੋਂ ਰਾਹਤ ਫ਼ੰਡ ਵਿਚ 25 ਫ਼ੀ ਸਦੀ ਜਦਕਿ ਬੀ ਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ 20 ਫ਼ੀ ਸਦੀ ਦਾ ਯੋਗਦਾਨ ਪਾਇਆ ਗਿਆ ਹੈ ਜਦਕਿ ਗਰੁੱਪ-ਡੀ ਦੇ ਮੁਲਾਜ਼ਮਾਂ ਨੇ ਅਪਣੀ ਤਨਖ਼ਾਹ ਦਾ 15 ਫ਼ੀ ਸਦੀ ਦਾ ਹਿੱਸਾ ਪਾਇਆ ਹੈ।

File photoFile photo

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਪੰਜਾਬ ਐਗਰੋ ਦੇ ਸਮੂਹ ਸਟਾਫ਼ ਵਲੋਂ ਸੰਕਟ ਦੀ ਇਸ ਘੜੀ ਵਿਚ ਲੋਕਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਲਿਮਟਡ ਦੇ ਚੇਅਰਮੈਨ ਆਰ.ਐਸ. ਪਾਲੀ ਅਤੇ ਪੰਜਾਬ ਐਗਰੋ ਫ਼ੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਡ ਦੇ ਚੇਅਰਪਰਸਨ ਗੀਤਾ ਸ਼ਰਮਾ ਨੇ ਵੀ ਇਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।

ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਅਤੇ ਪੰਜਾਬ ਐਗਰੋ ਜੂਸ ਲਿਮਟਡ ਦੇ ਚੇਅਰਮੈਨ ਕੁਲਵੰਤ ਸਿੰਘ ਜੋ ਪਹਿਲਾਂ ਹੀ ਆਨਰੇਰੀ ਆਧਾਰ 'ਤੇ ਅਹੁਦੇ ਦੀ ਸੇਵਾ ਨਿਭਾਅ ਰਹੇ ਹਨ, ਨੇ ਅਦਾਰੇ ਦੇ ਮੁਲਾਜ਼ਮਾਂ ਵਲੋਂ ਮਦਦ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਨੂੰ ਕੋਵਿਡ-19 ਦੌਰਾਨ ਲੋੜਵੰਦ ਲੋਕਾਂ ਦੀ ਭਲਾਈ ਵਾਲਾ ਕਦਮ ਕਰਾਰ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement