ਪਿੰਡ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ
Published : May 2, 2022, 9:59 pm IST
Updated : May 2, 2022, 9:59 pm IST
SHARE ARTICLE
Kuldeep Singh Dhaliwal
Kuldeep Singh Dhaliwal

-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਖ਼ੁਦ ਕੀਤੀ ਅਗਵਾਈ

-ਆਰਥਿਕ ਸੰਕਟ 'ਚੋਂ ਕੱਢਣ ਲਈ ਨਜਾਇਜ਼ ਕਾਬਜ਼ਕਾਰ ਤੁਰੰਤ ਕਬਜ਼ੇ ਛੱਡਣ-ਕੁਲਦੀਪ ਧਾਲੀਵਾਲ
ਹੁਲਕਾ/ਰਾਜਪੁਰਾ/ਬਨੂੜ, :
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਰਾਜਪੁਰਾ ਦੀ ਗ੍ਰਾਮ ਪੰਚਾਇਤ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਕੀਤੀ ਗਈ ਇਸ ਕਾਰਵਾਈ ਦੌਰਾਨ 30 ਏਕੜ ਜਮੀਨ ਵਿੱਚੋਂ ਦੋ ਮਾਮਲਿਆਂ 'ਚ 14 ਏਕੜ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਹੇਠੋਂ ਕਬਜ਼ਾ ਵਾਰੰਟ ਲੈਕੇ ਛੁਡਵਾਈ ਗਈ।

Kuldeep DhaliwalKuldeep Dhaliwal

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸਰਕਾਰ ਬਣੀ ਹੈ, ਜਿਹੜੀ ਕਿ  ਵੱਡੇ ਆਰਥਿਕ ਸੰਕਟ ਫਸੇ ਪੰਜਾਬ ਨੂੰ ਮਜ਼ਬੂਤ ਇਰਾਦੇ ਨਾਲ ਅਜਿਹੇ ਸੰਕਟ 'ਚੋਂ ਬਾਹਰ ਕੱਢੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਨੈਣ ਖੁਰਦ ਦੀ 43 ਏਕੜ ਅਤੇ ਹੁਲਕਾ ਪਿੰਡ ਦੀ 14 ਏਕੜ ਜਮੀਨ ਮੁੜ ਸਰਕਾਰ ਦੇ ਕੋਲ ਵਾਪਸ ਆਉਣੀ ਸ਼ੁਭ ਸ਼ਗਨ ਹੈ। ਉਨ੍ਹਾਂ ਨੇ ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਵੀ ਕੀਤੀ।

Bhagwant MannBhagwant Mann

ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨੇ ਖ਼ੁਦ ਵੀ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜਾ ਨਜਾਇਜ਼ ਕਾਬਜ਼ਕਾਰ ਅਜਿਹਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ 'ਚ ਕੁਲਦੀਪ ਧਾਲੀਵਾਲ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਲੋਕਾਂ ਦੇ ਸੁਝਾਓ ਲੈਕੇ ਨਿਵੇਕਲੀ ਪਹਿਲਕਦਮੀ ਕਰ ਰਹੀ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਹੁਲਕਾ ਪਿੰਡ ਦੀ ਜ਼ਮੀਨ ਨੂੰ ਛੁਡਵਾਉਣ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਡੀ.ਪੀ.ਓ.-ਕਮ-ਕੁਲੈਕਟਰ ਪਟਿਆਲਾ ਸੁਖਚੈਨ ਸਿੰਘ ਦੀ ਅਦਾਲਤ ਨੇ ਪੰਜਾਬ ਵਿਲੇਜ਼ ਕਾਮਨ ਲੈਂਡਜ਼ ਐਕਟ 1961 ਦੀ ਧਾਰਾ 7 ਤਹਿਤ ਦੋ ਮਾਮਲਿਆਂ 'ਚ ਫੈਸਲਾ ਸੁਣਾਇਆ ਸੀ। ਇਸ ਤਰ੍ਹਾਂ ਕੁਲ 16 ਕਬਜ਼ਾ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਅੱਜ ਇਨ੍ਹਾਂ ਕਬਜ਼ਾ ਵਾਰੰਟਾਂ ਤਹਿਤ 14 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾ ਕੇ ਗ੍ਰਾਮ ਪੰਚਾਇਤ ਹੁਲਕਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਡੀ.ਡੀ.ਪੀ.ਓ. ਸੁਖਚੈਨ ਸਿੰਘ, ਬੀ.ਡੀ.ਪੀ.ਓ. ਰਾਜਪੁਰਾ ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਬਨੂੜ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement