ਕੁਮਾਰ ਵਿਸ਼ਵਾਸ ਨੂੰ ਮਿਲੀ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
Published : May 2, 2022, 11:09 am IST
Updated : May 2, 2022, 11:09 am IST
SHARE ARTICLE
 Kumar Vishwas
Kumar Vishwas

ਕੁਮਾਰ ਖਿਲਾਫ਼ ਰੋਪੜ 'ਚ ਮਾਮਲਾ ਦਰਜ ਕੀਤਾ ਗਿਆ ਸੀ।

 

ਚੰਡੀਗੜ੍ਹ - ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੁਮਾਰ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਕੁਮਾਰ ਨੂੰ ਇਹ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਕੇਸ ਖਾਰਜ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਜਾਰੀ ਰਹੇਗੀ। ਕੁਮਾਰ ਖਿਲਾਫ਼ ਰੋਪੜ 'ਚ ਮਾਮਲਾ ਦਰਜ ਕੀਤਾ ਗਿਆ ਸੀ।

ਕੁਮਾਰ ਨੇ ਕੇਜਰੀਵਾਲ 'ਤੇ ਗਰਮਖਿਆਲੀਆਂ ਨਾਲ ਸਬੰਧਾਂ ਦੇ ਝੂਠੇ ਦੋਸ਼ ਲਗਾਏ ਸਨ। ਕੁਮਾਰ ਨੇ ਇਸ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਹਾਈਕੋਰਟ ਵਿਚ ਇਸ ਮਾਮਲੇ ਨੂੰ ਲੈ ਕੇ 5 ਦਿਨ ਪਹਿਲਾਂ ਕੁਮਾਰ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਨੇ ਇੱਕ ਘੰਟਾ ਬਹਿਸ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Kumar Vishwas alleges Arvind Kejriwal was supportive of separatists in PunjabKumar Vishwas , Arvind Kejriwal 

ਦੱਸ ਦਈਏ ਕਿ ਇਸੇ ਮਾਮਲੇ ਵਿਚ ਕਾਂਗਰਸੀ ਆਗੂ ਅਲਕਾ ਲਾਂਬਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ 'ਤੇ ਇੰਟਰਵਿਊ ਅਤੇ ਸੋਸ਼ਲ ਮੀਡੀਆ ਰਾਹੀਂ ਕੇਜਰੀਵਾਲ ਦੇ ਸਬੰਧ 'ਚ ਝੂਠੇ ਦੋਸ਼ ਲਗਾਉਣ ਦਾ ਦੋਸ਼ ਹੈ। ਅਲਕਾ ਲਾਂਬਾ ਵੀ ਜਾਂਚ ਵਿਚ ਸ਼ਾਮਲ ਹੋਣ ਲਈ ਰੋਪੜ ਆਈ ਸੀ। ਹਾਲਾਂਕਿ, ਪੁਲਿਸ ਨੇ ਇਹ ਕਹਿ ਕੇ ਉਹਨਾਂ ਨੂੰ ਵਾਪਸ ਭੇਜ ਦਿੱਤਾ ਕਿ ਕੇਸ ਦੀ ਫਾਈਲ ਹਾਈਕੋਰਟ ਕੋਲ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement