Amritsar Accident News: ਪੁੱਤ ਨੂੰ ਵਿਦੇਸ਼ ਛੱਡ ਕੇ ਆ ਰਹੇ ਪਰਿਵਾਰ ਦੇ 4 ਜੀਆਂ ਦੀ ਹਾਦਸੇ 'ਚ ਮੌਤ

By : GAGANDEEP

Published : May 2, 2025, 4:12 pm IST
Updated : May 2, 2025, 4:30 pm IST
SHARE ARTICLE
Amritsar Accident News in punjabi
Amritsar Accident News in punjabi

Amritsar Accident News: ਵਰਨਾ ਕਾਰ ਤੇ ਟਿੱਪਰ ਦੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Amritsar Accident News in punjabi : ਅੰਮ੍ਰਿਤਸਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਵਾਪਰੇ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੁੱਤ ਨੂੰ ਵਿਦੇਸ਼ ਭੇਜਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ ਕਿ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।

ਮ੍ਰਿਤਕਾਂ ਵਿਚ ਦੋ ਔਰਤਾਂ ਤੇ ਦੋ ਵਿਅਕਤੀ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ। ਥਾਣਾ ਤਰਸਿੱਕਾ ਦੀ ਪੁਲਿਸ ਪਾਰਟੀ ਸਮੇਤ ਬਚਨ ਸਿੰਘ ਏ. ਐਸ. ਆਈ. ਤੁਰੰਤ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

(For more news apart from 'Amritsar Accident News in punjabi', stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement