Punjab All Party Meeting: ਸਰਬ ਪਾਰਟੀ ਮੀਟਿੰਗ ਤੋਂ ਬਾਅਦ ਬੋਲੇ CM ਮਾਨ, ''ਪਾਣੀਆਂ ਦੇ ਮੁੱਦੇ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਹਨ''
Published : May 2, 2025, 12:54 pm IST
Updated : May 2, 2025, 12:59 pm IST
SHARE ARTICLE
 Punjab All-party meeting today News in punjabi
Punjab All-party meeting today News in punjabi

Punjab All Party Meeting: ਸਾਡੇ ਕੋਲ ਪਾਣੀ ਦੀ ਇੱਕ ਵੀ ਬੂੰਦ ਫਾਲਤੂ ਨਹੀਂ: ਸੁਨੀਲ ਜਾਖੜ

 Punjab All-party meeting today News in punjabi : ਪਿਛਲੇ 3 ਦਿਨਾਂ ਤੋਂ, ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ  ਤਕਰਾਰ ਚੱਲ ਰਹੀ ( Punjab All-party meeting today News in punjabi ) ਹੈ। ਇਸ ਸਬੰਧ ਵਿੱਚ 'ਆਪ' ਸਰਕਾਰ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਸਮਾਪਤ ਹੋ ਗਈ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਮੁੱਦੇ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਹਨ ਤੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਸੀਂ ਪੰਜਾਬ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਪਾਣੀ ਪੰਜਾਬ ਦੀ ਜੀਵਨ ਰੇਖਾ ਹੈ ਤੇ ਅਸੀਂ ਮਾਨਵਤਾ ਦੇ ਆਧਾਰ ’ਤੇ ਹਰਿਆਣਾ ਨੂੰ ਪਾਣੀ ਦੇ ਰਹੇ ਹਾਂ ਤੇ ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਨਿਖੇਧੀ ਕੀਤੀ ਹੈ।

 ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪਾਣੀ ਰੋਕ ਨਹੀਂ ਸਕਦੇ ਤਾਂ ਕੇਂਦਰ ਧੱਕੇ ਨਾਲ ਸਾਡੇ ਕੋਲੋਂ ਪਾਣੀ ਖੋਹ ਵੀ ਨਹੀਂ ਸਕਦਾ। ਇਸ ਮੌਕੇ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮੁੱਦਾ ਪਾਰਟੀਆਂ ਦਾ ਨਹੀਂ ਬਲਕਿ ਪੰਜਾਬ ਦਾ ਮੁੱਦਾ ਹੈ ਤੇ ਪੰਜਾਬ ਦੇ ਮੁੱਦੇ ’ਤੇ ਸਾਡਾ ਕੋਈ ਮਤਭੇਦ ਨਹੀਂ ਹੈ ਤੇ ਅਸੀਂ ਸਾਰੇ ਇਕਜੁੱਟ ਹਨ। 

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬੋਲਦਿਆਂ ਕਿਹਾ ਕਿ ਪੰਜਾਬੀ ਕਦੇ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਪਾਣੀਆਂ ਦਾ ਮਸਲਾ ਗੱਲ ਕਰਕੇ ਨਿਬੇੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡੇ ਧੌਣ 'ਤੇ ਗੋਡਾ ਰੱਖ ਕੇ ਸਾਡੇ ਤੋਂ ਪਾਣੀ ਲੈਣਾ ਚਾਹੁੰਦਾ ਹੈ ਪਰ ਅਸੀਂ ਇਹ ਹੋਣ ਨਹੀਂ ਦੇਵਾਂਗੇ।  ਸੁਨੀਲ ਜਾਖੜ ਪੰਜਾਬ ਤੋਂ ਪਿਆਰ ਨਾਲ ਪਾਣੀ ਲੈ ਲਓ ਪਰ ਧੱਕੇ ਨਾਲ ਨਹੀਂ ਲੈ ਸਕਦੇ। ਇਸ ਦੌਰਾਨ ਸੁਨੀਲ ਜਾਖੜ ਨੇ ਭਰੋਸਾ ਦਿੱਤਾ ਕਿ ਉਹ ਸਾਰੀ ਗੱਲ ਕੇਂਦਰ ਤੱਕ ਪਹੁੰਚਾਉਣਗੇ। 

(For more news apart from 'Punjab All-party meeting today News in punjabi' , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement