17 ਜੂਨ ਨੂੰ ਪਹਿਲੀ ਵਾਰ ਇਕੱਠੀ ਦਿਖੇਗੀ ਬਾਦਲ ਜੋੜੀ
Published : Jun 2, 2019, 4:39 pm IST
Updated : Jun 2, 2019, 4:39 pm IST
SHARE ARTICLE
badal couple will be seen together first time
badal couple will be seen together first time

ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਪਤੀ ਪਹਿਲਾਂ ਕਦੇ ਵੀ ਇਕੱਠੇ ਵਿਧਾਨ ਸਭਾ ਜਾਂ ਸੰਸਦ ਵਿਚ ਨਹੀਂ ਜਾ ਸਕੇ

ਪੰਜਾਬ- ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਕੇਂਦਰੀ ਫ਼ੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਦੂਜੀ ਵਾਰ ਆਪਣਾ ਅਹੁਦਾ ਸੰਭਾਲਿਆ। ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਪਤੀ ਪਹਿਲਾਂ ਕਦੇ ਵੀ ਇਕੱਠੇ ਵਿਧਾਨ ਸਭਾ ਜਾਂ ਸੰਸਦ ਵਿਚ ਨਹੀਂ ਜਾ ਸਕੇ ਪਰ ਇਸ ਵਾਰ ਇਹ ਜੋੜੀ 17ਵੀਂ ਲੋਕ ਸਭਾ ’ਚ ਆਉਂਦੀ 17 ਜੂਨ ਨੂੰ ਇਕੱਠੇ ਦਿਖਾਈ ਦੇਣਗੇ।

ਸੁਆਲਾਂ ਦੇ ਜੁਆਬ ਦਿੰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਇਸ ਵਾਰ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਕੇਂਦਰ ਵਿਚ ਮੰਤਰੀ ਬਣਨ ਪਰ ਉਨ੍ਹਾਂ ਦਾ ਧਿਆਨ ਇਸ ਵੇਲੇ ਪੂਰੀ ਤਰ੍ਹਾਂ ਪਾਰਟੀ ’ਤੇ ਹੀ ਕੇਂਦ੍ਰਿਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਹੁਤ ਸਮਝਾਇਆ ਤੇ ਕੇਂਦਰੀ ਕੈਬਿਨੇਟ ਦਾ ਐਲਾਨ ਹੋਣ ਤੋਂ ਥੋੜ੍ਹਾ ਸਮਾਂ ਪਹਿਲਾਂ ਤੱਕ ਵੀ ‘ਮੈਂ ਸੁਖਬੀਰ ਬਾਦਲ ਹੁਰਾਂ ਨੂੰ ਰਾਜ਼ੀ ਕਰਨ ਦੇ ਜਤਨ ਕੀਤੇ। ਪਰ ਅਖ਼ੀਰ ਪਾਰਟੀ ਨੇ ਫ਼ੈਸਲਾ ਲਿਆ ਤੇ ਮੈਂ ਉਸ ਫ਼ੈਸਲੇ ਦੀ ਕਦਰ ਕਰਦੀ ਹਾਂ।’

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ  ਕਿਹਾ ਕਿ ਪੰਜਾਬ ਵਿਚ ਕਾਂਗਰਸ ਸਾਰੇ ਹੀ ਮੋਰਚਿਆਂ ਉੱਤੇ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਤਾਕਤ ਦੇ ਬਲ ’ਤੇ ਅਤੇ ਵਿਰੋਧੀ ਧਿਰ ਦੇ ਆਗੂਆਂ ਖਿ਼ਲਾਫ਼ ਕੇਸ ਦਾਇਰ ਕਰ ਕੇ ਹੀ ਚੋਣਾਂ ਜਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਅੱਠ ਸੀਟਾਂ ਜਿੱਤੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੋ ਸੀਟਾਂ ਜਿੱਤਿਆ ਹੈ ਪਰ ਅਕਾਲੀ ਦਲ ਦਾ ਵੋਟ–ਹਿੱਸਾ 7 ਫ਼ੀਸਦੀ ਵਧਿਆ ਹੈ, ਜਦ ਕਿ ਕਾਂਗਰਸ ਦਾ ਵੋਟ–ਹਿੱਸਾ ਸਿਰਫ਼ 1.5 ਫ਼ੀਸਦੀ ਵਧਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement