ਸਰਕਾਰੀ ਹੁਕਮਾਂ ਨੂੰ ਕਿੱਲੀ ’ਤੇ ਟੰਗ ਕਿਸਾਨਾਂ ਨੇ ਸ਼ੁਰੂ ਕੀਤੀ ਝੋਨੇ ਦੀ ਲਵਾਈ
Published : Jun 2, 2019, 2:48 pm IST
Updated : Jun 2, 2019, 2:48 pm IST
SHARE ARTICLE
Sowing Paddy
Sowing Paddy

ਕਿਸਾਨ ਯੂਨੀਅਨਾਂ ਦਾ ਐਲਾਨ, ਝੋਨੇ ਦੀ ਕੀਤੀ ਜਾਵੇਗੀ ਰਾਖੀ ਤੇ ਉਹ ਖੇਤੀ ਅਧਿਕਾਰੀਆਂ ਤੇ ਪੁਲਿਸ ਨੂੰ ਖੇਤਾਂ ਵਿਚ ਵੜਨ ਤੱਕ ਨਹੀਂ ਦੇਣਗੇ

ਮਾਨਸਾ: ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਹੁਕਮ ਹਨ ਪਰ ਕਿਸਾਨਾਂ ਨੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਝੋਨਾ ਲਾਉਣਾ ਸ਼ੁਰੂ ਕਰ ਦਿਤਾ ਹੈ। ਮਾਨਸਾ ਦੇ ਨਾਲ-ਨਾਲ ਬਠਿੰਡਾ, ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਦੇ ਕਈ ਪਿੰਡਾਂ ਵਿਚ ਝੋਨਾ ਲਾਉਣ ਦੀ ਸ਼ੁਰੂਆਤ ਕਰ ਦਿਤੀ ਗਈ ਹੈ। ਉੱਧਰ, ਭਾਰਤ ਕਿਸਾਨ ਯੂਨੀਅਨ (ਡਕੌਂਦਾ) ਨੇ ਵੀ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਸੱਦਾ ਦਿਤਾ ਹੈ। 

Sowing PaddySowing Paddy

ਦੱਸਣਯੋਗ ਹੈ ਕਿ ਪਿਛਲੇ ਕਈ ਦਿਨ ਤੋਂ ਕਿਸਾਨਾਂ ਵਲੋਂ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁਧ ਸੂਬੇ ਭਰ ਵਿਚ ਰੋਸ ਮੁਜਾਹਰਾ ਕੀਤਾ ਗਿਆ ਸੀ ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤੀ ਗਈ ਸੀ। ਹਾਲਾਂਕਿ, ਸੂਬੇ ਵਿਚ ਝੋਨਾ ਲਾਉਣ ਦੇ ਦਿਨ ਬਾਰੇ ਵੀ ਸ਼ਸ਼ੋਪੰਜ ਹੈ। ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਜੂਨ ਦੀ ਥਾਂ 13 ਜੂਨ ਨੂੰ ਝੋਨਾ ਲਾਉਣ ਦੀ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਸੀ ਪਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਸਕਿਆ ਹੈ।

ਇਸ ਕਾਰਨ ਖੇਤੀਬਾੜੀ ਵਿਭਾਗ ਦੀਆਂ ਨਜ਼ਰਾਂ ਵਿੱਚ ਝੋਨਾ ਲਾਉਣ ਦਾ ਸਰਕਾਰੀ ਸਮਾਂ ਅਜੇ ਵੀ 20 ਜੂਨ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰ ਵਲੋਂ ਤੈਅ ਕੀਤੇ ਦਿਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਕਰਦੇ ਹਨ ਤਾਂ ਫ਼ਸਲ ਨੂੰ ਪੱਕਣ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ, ਜਿਸ ਕਾਰਨ ਮੰਡੀਆਂ ਵਿਚ ਨਮੀ ਵੱਧਣ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਮੇਂ ਮੁਤਾਬਕ ਬੀਜੇ ਚੌਲ ਸਹੀ ਆਕਾਰ ਵਿਚ ਵੱਧ-ਫੁੱਲ ਨਹੀਂ ਸਕਦੇ।

Sowing PaddySowing Paddy

ਕਿਸਾਨ ਯੂਨੀਅਨਾਂ ਨੇ ਐਲਾਨ ਕੀਤਾ ਕਿ ਸਰਕਾਰ ਵਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਰਾਖੀ ਕੀਤੀ ਜਾਵੇਗੀ ਤੇ ਉਹ ਖੇਤੀ ਅਧਿਕਾਰੀਆਂ ਤੇ ਪੁਲਿਸ ਨੂੰ ਖੇਤਾਂ ਵਿਚ ਵੜਨ ਤੱਕ ਨਹੀਂ ਦੇਣਗੇ। ਯੂਨੀਅਨ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਿਸਾਨ ਦਾ ਝੋਨਾ ਵਾਹੁਣ ਦੀ ਨੌਬਤ ਨਹੀਂ ਆਉਣ ਦਿਤੀ ਜਾਵੇਗੀ। ਉੱਧਰ, ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਚਹਿਲ ਨੇ ਕਿਹਾ ਕਿ ਸਰਕਾਰੀ ਹੁਕਮਾਂ ਮੁਤਾਬਕ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਵਿਰੁਧ ਕਾਰਵਾਈ ਕਰਨ ਲਈ ਉਹ ਭਲਕੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੇ ਹਨ ਅਤੇ ਸਰਕਾਰ ਦੇ ਫ਼ੈਸਲੇ ਮੁਤਾਬਕ ਝੋਨਾ ਵਾਹ ਦਿਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement