ਸ਼ਰਮਨਾਕ: ਜਲੰਧਰ ’ਚ 35 ਸਾਲਾਂ ਵਿਅਕਤੀ ਵਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ
Published : Jun 2, 2019, 4:29 pm IST
Updated : Jun 2, 2019, 6:19 pm IST
SHARE ARTICLE
Rape Case in Jalandhar
Rape Case in Jalandhar

ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

ਜਲੰਧਰ: ਜਲੰਧਰ ’ਚੋਂ ਇਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ, ਇੱਥੋਂ ਦੇ ਇਕ ਇਲਾਕੇ ਵਿਚ ਇਕ ਛੋਟੀ ਮਾਸੂਮ ਬੱਚੀ ਨੂੰ 35 ਸਾਲਾਂ ਵਿਅਕਤੀ ਨੇ ਅਪਣੀ ਹਵਸ ਦਾ ਸ਼ਿਕਾਰ ਬਣਾਇਆ। ਲੜਕੀ ਦੀ ਉਮਰ ਮਹਿਜ਼ 10 ਸਾਲ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਲੜਕੀ ਪ੍ਰਵਾਸੀ ਮਜ਼ਦੂਰ ਦੀ ਧੀ ਸੀ। ਮਿਲੀ ਜਾਣਕਾਰੀ ਮੁਤਾਬਕ, ਜਦੋਂ ਲੜਕੀ ਦੀ ਮਾਂ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਤਾਂ ਪਿੱਛੋਂ ਉਕਤ ਵਿਅਕਤੀ ਨੇ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ।

Rape CaseRape Case

ਜਦੋਂ ਮਾਂ ਘਰ ਪਹੁੰਚੀ ਤਾਂ ਵੇਖਿਆ ਕਿ ਉਸ ਦੀ ਮਾਸੂਮ ਬੇਟੀ ਖ਼ੂਨ ਨਾਲ ਲਥਪਥ ਪਈ ਹੈ ਤੇ ਇਕ ਵਿਅਕਤੀ ਵੀ ਘਰ ਵਿਚ ਮੌਜੂਦ ਹੈ। ਮਾਂ ਦੇ ਰੌਲਾ ਪਾਉਣ ’ਤੇ ਆਸ ਪਾਸ ਦੇ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪਹਿਲਾਂ ਤਾਂ ਲੋਕਾਂ ਨੇ ਉਸ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਤੇ ਫਿਰ ਨਜ਼ਦੀਕੀ ਥਾਣੇ ਨੂੰ ਸੂਚਨਾ ਦੇ ਕੇ ਪੁਲਿਸ ਦੇ ਹਵਾਲੇ ਕਰ ਦਿਤਾ।

Rape CaseRape Case

ਥਾਣਾ ਰਾਮਾਮੰਡੀ ਦੇ ਏ.ਐਸ.ਆਈ. ਨਾਰਾਇਣ ਗੌੜ ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਵਿਚ ਧੁੱਤ ਸੀ, ਜਿਸ ਕਰਕੇ ਉਹ ਬਿਆਨ ਨਹੀਂ ਦੇ ਸਕਿਆ। ਫ਼ਿਲਹਾਲ ਪੁਲਿਸ ਵਲੋਂ ਉਕਤ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਬੱਚੀ ਨੂੰ ਸਿਵਲ ਹਸਪਤਾਲ ਵਿਚ ਭੇਜ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement