ਲੁਧਿਆਣਾ 'ਚ ਟ੍ਰੈਵਲ ਏਜੰਟ 'ਤੇ ED ਦੀ ਕਾਰਵਾਈ, 58 ਲੱਖ ਦੀ ਜਾਇਦਾਦ ਕੁਰਕ

By : KOMALJEET

Published : Jun 2, 2023, 2:28 pm IST
Updated : Jun 2, 2023, 2:28 pm IST
SHARE ARTICLE
Punjab News
Punjab News

ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦੇ 100 ਤੋਂ ਵੱਧ ਮਾਮਲੇ ਹਨ ਦਰਜ

ਲੁਧਿਆਣਾ : ਲੁਧਿਆਣਾ ਵਿਚ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਟ੍ਰੈਵਲ ਏਜੰਟ ਨਿਤੀਸ਼ ਘਈ ਦੀ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਲੁਧਿਆਣਾ ਪੁਲਿਸ ਨੇ ਘਈ ਦੀ ਜਾਇਦਾਦ ਕੁਰਕ ਕਰਨ ਲਈ ਈ.ਡੀ. ਨੂੰ ਪੱਤਰ ਭੇਜਿਆ ਸੀ। ਏਜੰਟ ਘਈ 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦੇ 100 ਤੋਂ ਵੱਧ ਮਾਮਲੇ ਦਰਜ ਹਨ। ਇਸ ਦੋਸ਼ ਵਿਚ ਉਸ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਸੀ ਅਤੇ ਹੁਣ ਉਹ ਜ਼ਮਾਨਤ 'ਤੇ ਬਾਹਰ ਹੈ।

ਦੱਸ ਦੇਈਏ ਕਿ ਨਿਤੀਸ਼ ਘਈ ਦੀ ਠੱਗੀ ਦਾ ਸ਼ਿਕਾਰ ਹੋਏ ਲੋਕ ਸ਼ਿਵ ਸੈਨਾ ਕੋਲ ਗਏ ਸਨ। ਸ਼ਿਵ ਸੈਨਾ ਨੇ ਵੀ ਘਈ ਦਾ ਵਿਰੋਧ ਕੀਤਾ ਅਤੇ ਪੁਲਿਸ 'ਤੇ ਟ੍ਰੈਵਲ ਏਜੰਟ ਵਿਰੁਧ ਕਾਰਵਾਈ ਲਈ ਦਬਾਅ ਪਾਇਆ। ਸ਼ਿਵ ਸੈਨਾ ਨੇ ਦੋਸ਼ ਲਾਇਆ ਕਿ ਟ੍ਰੈਵਲ ਏਜੰਟ ਨੇ ਲੋਕਾਂ ਨਾਲ ਪੈਸੇ ਦੀ ਠੱਗੀ ਮਾਰੀ ਹੈ।

ਪੁਲਿਸ ਨੇ ਦਸਿਆ ਕਿ ਘਈ ਵਿਰੁਧ ਦਰਜ ਕੇਸਾਂ ਵਿਚੋਂ ਸਿਰਫ਼ ਕੁਝ ਦਾ ਹੀ ਨਿਪਟਾਰਾ ਹੋਇਆ ਹੈ, ਜਦਕਿ ਬਾਕੀ ਪੀੜਤ ਇਨਸਾਫ਼ ਲਈ ਇਧਰ-ਉਧਰ ਭਟਕ ਰਹੇ ਹਨ। ਲੁਧਿਆਣਾ ਦੀਆਂ ਅਦਾਲਤਾਂ ਵਿਚ ਕਈ ਕੇਸਾਂ ਦੀ ਸੁਣਵਾਈ ਚੱਲ ਰਹੀ ਹੈ। ਪੁਲਿਸ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਹੈ। ਘਈ ਨੇ ਲੁਧਿਆਣਾ ਦੀ ਘੁਮਾਰ ਮੰਡੀ ਵਿਖੇ ਦਫ਼ਤਰ ਖੋਲ੍ਹਿਆ ਹੋਇਆ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ਨੇ ਰਿਹਾਅ ਕੀਤੇ 200 ਹੋਰ ਭਾਰਤੀ ਮਛੇਰੇ 

ਲੁਧਿਆਣਾ ਦੇ ਰਹਿਣ ਵਾਲੇ ਨਿਤੀਸ਼ ਘਈ ਨੇ 2015 ਵਿਚ ਟਰੈਵਲ ਏਜੰਟ ਵਜੋਂ ਕੰਮ ਕਰਨਾ ਸ਼ੁਰੂ ਕੀਤਾ ਸੀ। ਉਸ 'ਤੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਦੇਹੀ ਦੇ ਮਾਮਲੇ ਦਰਜ ਹਨ। ਜਲੰਧਰ ਪੁਲਿਸ ਨੇ ਘਈ ਦੇ ਦਫ਼ਤਰ 'ਤੇ ਛਾਪਾ ਮਾਰ ਕੇ 500 ਤੋਂ ਵੱਧ ਪਾਸਪੋਰਟ ਅਤੇ ਨਕਦੀ ਬਰਾਮਦ ਕੀਤੀ ਹੈ।

ਨੀਤੀਸ਼ ਘਈ 'ਤੇ ਪੰਜਾਬ ਦੇ ਨਾਲ-ਨਾਲ ਹਰਿਆਣਾ, ਗੁਜਰਾਤ, ਆਂਧਰਾ ਪ੍ਰਦੇਸ਼, ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਧੋਖਾ ਦੇਣ ਦਾ ਵੀ ਦੋਸ਼ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਉਹ ਪੂਰੇ ਸੂਬੇ ਵਿਚ ਪਹਿਲਾ ਅਜਿਹਾ ਵਿਅਕਤੀ ਹੈ ਜਿਸ ’ਤੇ ਧੋਖਾਧੜੀ ਦੇ 100 ਤੋਂ ਵੱਧ ਕੇਸ ਦਰਜ ਹਨ। ਉਸ ਨੇ ਵਿਦੇਸ਼ ਜਾਣ ਲਈ ਕਈ ਲੋਕਾਂ ਤੋਂ 70 ਤੋਂ 80 ਲੱਖ ਰੁਪਏ ਲਏ।

ਪੁਲਿਸ ਮੁਤਾਬਕ ਨਿਤੀਸ਼ ਅਤੇ ਉਸ ਦੇ ਭਰਾ ਮੁਨੀਸ਼ ਘਈ ਸਮੇਤ ਉਸ ਦੇ ਪ੍ਰਵਾਰਕ ਮੈਂਬਰਾਂ ਦੇ ਨਾਂ 'ਤੇ 12 ਤੋਂ ਜ਼ਿਆਦਾ ਜਾਇਦਾਦਾਂ ਦੀ ਪਛਾਣ ਕੀਤੀ ਗਈ ਸੀ। ਜਿਸ ਦੀ ਕੀਮਤ 20 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਜ਼ਿਆਦਾਤਰ ਜਾਇਦਾਦਾਂ ਪਿਛਲੇ ਤਿੰਨ-ਚਾਰ ਸਾਲਾਂ ਵਿਚ ਬਣਾਈਆਂ ਗਈਆਂ ਹਨ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement