ਨਸ਼ਿਆਂ ਵਿਰੁਧ ਆਂਗਨਵਾੜੀ ਵਰਕਰਾਂ ਵਲੋਂ ਰੋਸ ਰੈਲੀ
Published : Jul 2, 2018, 2:56 pm IST
Updated : Jul 2, 2018, 2:56 pm IST
SHARE ARTICLE
Aanganwari Workers Protest Rally
Aanganwari Workers Protest Rally

ਪਿਛਲੇ ਕਈ ਮਹੀਨਿਆਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਧਰਨੇ ਉਪਰ ਡਟੀਆਂ ਹੋਈਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਅੱਜ ਨਸ਼ਿਆਂ.......

ਬਠਿੰਡਾ : ਪਿਛਲੇ ਕਈ ਮਹੀਨਿਆਂ ਤੋਂ ਅਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਧਰਨੇ ਉਪਰ ਡਟੀਆਂ ਹੋਈਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਅੱਜ ਨਸ਼ਿਆਂ ਵਿਰੁਧ ਸ਼ਹਿਰ ਵਿਚ ਰੋਸ਼ ਰੈਲੀ ਕੱਢੀ ਗਈ। ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਪ੍ਰਧਾਨ ਸ਼੍ਰੀਮਤੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਇਹ ਰੋਸ਼ ਰੈਲੀ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਹੋ ਕੇ ਫ਼ਾਈਰ ਬ੍ਰਿਗੇਡ ਚੌਕ ਤੱਕ ਪੁੱਜੀ। ਜਿੱਥੋ ਵਾਪਸ ਇਹ ਰੋਸ਼ ਰੈਲੀ ਧਰਨੇ ਵਾਲੀ ਥਾਂ 'ਤੇ ਆ ਡਟੀ। ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇਸ ਮੌਕੇ ਤਹਿਸੀਲਦਾਰ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।

ਹੱਥ ਵਿਚ ਨਸ਼ਿਆਂ ਦੇ ਖਿਲਾਫ਼ ਲਿਖੇ ਪੋਸਟਰਾਂ ਤੇ ਬੈਨਰਾਂ ਨੂੰ ਚੁੱਕੀ ਮਹਿਲਾਵਾਂ ਨੇ ਪੰਜਾਬ ਸਰਕਾਰ ਵਿਰੁਧ ਜੋਰਦਾਰ ਨਾਅਰੇਬਾਜ਼ੀ ਵੀ ਕੀਤੀ। ਰੋਸ਼ ਰੈਲੀ ੂਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁਧ 1 ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਕਾਲੇ ਹਫ਼ਤੇ ਦੌਰਾਨ ਆਂਗਣਵਾੜੀ ਵਰਕਰਾਂ ਪੂਰਾ ਸਾਥ ਦੇਣਗੀਆਂ। ਉਨ੍ਹਾਂ ਕਿਹਾ ਕਿ ਅੱਜ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖ਼ਾ ਰਿਹਾ ਤੇ ਘਰ ਘਰ ਸੱਥਰ ਵਿਛ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਸਮੇਂ ਦੀਆਂ ਸਰਕਾਰਾਂ ਚਿੱਟੇ ਤੇ ਹੋਰ ਨਸ਼ਿਆਂ ਨੂੰ ਸਮੇਂ ਸਿਰ ਰੋਕਦੀਆਂ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਇਸ ਮੌਕੇ ਜਸਵੀਰ ਕੌਰ ਬਠਿੰਡਾ, ਅੰਮ੍ਰਿਤਪਾਲ ਕੌਰ ਬੱਲੂਆਣਾ, ਸ਼ਿੰਦਰਪਾਲ ਕੌਰ ਮੁਕਤਸਰ, ਗੁਰਅੰਮ੍ਰਿਤ ਕੌਰ ਲੁਧਿਆਣਾ, ਜਸਵਿੰਦਰ ਕੌਰ ਭਗਤਾ ਆਦਿ ਨੇ ਵੀ ਸੰਬੋਧਨ ਕੀਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement