ਪੰਜਾਬ ‘ਚ ਪਿਛਲੇ 24 ਘੰਟੇ ‘ਚ 101 ਨਵੇਂ ਕੇਸ ਦਰਜ਼, ਕੁੱਲ 149 ਮੌਤਾਂ
Published : Jul 2, 2020, 11:25 am IST
Updated : Jul 2, 2020, 11:25 am IST
SHARE ARTICLE
Covid19
Covid19

24 ਘੰਟੇ ਵਿਚ ਸੂਬੇ ਵਿਚ ਕਰੋਨਾ ਵਾਇਰਸ ਦੇ 101 ਨਵੇਂ ਮਾਮਲੇ ਸਾਹਮਣੇ ਆਏ ਅਤੇ 5 ਲੋਕਾਂ ਦੀ ਮੌਤ ਹੋ ਗਈ ਹੈ।

ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਦਾ ਗਿਰਾਫ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤਰ੍ਹਾਂ ਪਿਛਲੇ 24 ਘੰਟੇ ਵਿਚ ਸੂਬੇ ਵਿਚ ਕਰੋਨਾ ਵਾਇਰਸ ਦੇ 101 ਨਵੇਂ ਮਾਮਲੇ ਸਾਹਮਣੇ ਆਏ ਅਤੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 122 ਲੋਕ ਹੋਰ ਸਿਹਤਯਾਬ ਵੀ ਹੋਏ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 5668 ਦੇ ਅੰਕੜੇ ਨੂੰ ਪਾਰ ਕਰ ਗਈ ਹੈ

Covid 19Covid 19

ਅਤੇ 149 ਲੋਕ ਕਰੋਨਾ ਮਹਾਂਮਾਰ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉੱਥੇ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਸੂਬੇ ਵਿਚ ਕਰੋਨਾ ਵਾਇਰਸ ਨੂੰ 3989 ਲੋਕਾਂ ਨੇ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਦੱਸ ਦੱਈਏ ਕਿ ਕੱਲ਼ ਨਵੇਂ ਆਏ ਮਾਮਲਿਆਂ ਵਿਚ ਸਭ ਤੋਂ ਵੱਧ 41 ਨਵੇਂ ਮਾਮਲੇ ਲੁਧਿਆਣਾ ਵਿਚੋਂ ਦਰਜ਼ ਹੋਏ ਹਨ।

Covid 19Covid 19

ਇਸ ਤੋਂ ਬਾਅਦ  ਅੰਮ੍ਰਿਤਸਰ ਵਿੱਚ 17, ਜਲੰਧਰ ਵਿੱਚ 9, ਮੋਗਾ, ਮੁਹਾਲੀ ਤੇ ਹੁਸ਼ਿਆਰਪੁਰ ਵਿੱਚ 5-5, ਫਾਜ਼ਿਲਕਾ ਵਿੱਚ 4, ਫਰੀਦਕੋਟ ਤੇ ਪਟਿਆਲਾ ਵਿੱਚ 3-3, ਸੰਗਰੂਰ ਤੇ ਪਠਾਨਕੋਟ ਵਿੱਚ 2-2, ਬਠਿੰਡਾ ਤੇ ਤਰਨ ਤਾਰਨ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਦੇ 16 ਜ਼ਿਲ੍ਹੇ ਅਜਿਹੇ ਹਨ ਜਿੱਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ 100 ਤੋਂ ਉਪਰ ਹੈ।

Covid 19Covid 19

ਦੱਸ ਦੱਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਪੂਰੇ ਵਿਸ਼ਵ ਨੂੰ ਆਪਣੀ  ਚਪੇਟ ਵਿਚ ਲੈ ਲਿਆ ਹੈ। ਹਾਲਾਂਕਿ ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਇਸ ਮਹਾਂਮਾਰੀ ਦੀ ਦਵਾਈ ਤਿਆਰ ਕਰਨ ਵਿਚ ਲੱਗੇ ਹੋਏ ਹਨ ਪਰ ਹਾਲੇ ਤੱਕ ਕੋਈ ਵੀ ਦੇਸ਼ ਇਸ ਵਿਚ ਕਾਮਯਾਬ ਨਹੀਂ ਹੋ ਸਕਿਆ।

Covid 19Covid 19

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement