ਭਾਰਤੀ ਫ਼ੌਜ ’ਚ ਲੈਫ਼ਟੀਨੈਂਟ ਭਰਤੀ ਹੋਏ ਸਿੱਖ ਨੌਜਵਾਨ ਬਿਲਾਵਲ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ
Published : Jul 2, 2021, 11:45 pm IST
Updated : Jul 2, 2021, 11:45 pm IST
SHARE ARTICLE
image
image

ਭਾਰਤੀ ਫ਼ੌਜ ’ਚ ਲੈਫ਼ਟੀਨੈਂਟ ਭਰਤੀ ਹੋਏ ਸਿੱਖ ਨੌਜਵਾਨ ਬਿਲਾਵਲ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ 

ਅੰਮ੍ਰਿਤਸਰ, 2 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਭਾਰਤੀ ਫ਼ੌਜ ਵਿਚ ਲੈਫ਼ਟੀਨੈਂਟ ਭਰਤੀ ਹੋਏ ਸਿੱਖ ਨੌਜਵਾਨ ਬਿਲਾਵਲ ਸਿੰਘ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਵਾਰ ਸਮੇਤ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਸ ਦੇ ਪਰਵਾਰਕ ਮੈਂਬਰਾਂ ਨੇ ਆਖਿਆ ਕਿ ਇਹ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਲਾਵਲ ਸਿੰਘ ਦੇ ਪਰਵਾਰ ਨੂੰ ਵਧਾਈ ਦਿਤੀ ਅਤੇ ਸਿੱਖ ਨੌਜਵਾਨ ਦੀ ਪ੍ਰਾਪਤੀ ਨੂੰ ਕੌਮ ਲਈ ਮਾਣ ਦਸਿਆ। ਬਿਲਾਵਲ ਸਿੰਘ ਵਰਗੇ ਸਿੱਖ ਨੌਜੁਆਨ ਸਿੱਖ ਕੌਮ ਦਾ ਮਾਣ ਵਧਾ ਰਹੇ ਹਨ, ਜਿਨ੍ਹਾਂ ਤੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਦੌਰਾਨ ਬਿਲਾਵਲ ਸਿੰਘ ਦੇ ਦਾਦਾ ਸ. ਕਰਨੈਲ ਸਿੰਘ ਨੇ ਧੰਨਵਾਦ ਕੀਤਾ। ਬਿਲਾਵਲ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਉ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਤ ਕੀਤਾ। ਅੰਮ੍ਰਿਤਸਰ ਦੇ ਪਿੰਡ ਮੱਲੂਨੰਗਲ ਦਾ ਨੌਜਆਨ ਬਿਲਾਵਲ ਸਿੰਘ ਸੰਧੂ ਹਾਲ ਹੀ ਵਿਚ ਭਾਰਤੀ ਫ਼ੌਜ ਵਿਚ ਲੈਫਟੀਨੈਂਟ ਭਰਤੀ ਹੋਇਆ । ਸ. ਬਿਲਾਵਲ ਸਿੰਘ ਦੇ ਪਰਵਾਰਕ ਮੈਂਬਰਾਂ ਵਿਚੋਂ ਸ. ਕਰਨੈਲ ਸਿੰਘ, ਬੀਬੀ ਨਵਦੀਪ ਕੌਰ, ਬੀਬੀ ਸਰਗੁਣ ਕੌਰ, ਸ. ਰਾਜਵਿੰਦਰ ਸਿੰਘ ਰਾਜਾ ਲਦੇਹ, ਸ. ਹਰਜਿੰਦਰ ਸਿੰਘ ਮੱਲੂਨੰਗਲ, ਸ. ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।
ਕੈਪਸ਼ਨ— ਏ ਐਸ ਆਰ ਬਹੋੜੂ— 2— 3—  ਭਾਰਤੀ ਫ਼ੌਜ ਵਿਚ ਲੈਫਟੀਨੈਂਟ ਹੋਏ ਸ. ਬਿਲਾਵਲ ਸਿੰਘ ਸੰਧੂ ਨੂੰ ਸਨਮਾਨਿਤ ਕਰਦੇ ਹੋਏ ਬੀਬੀ ਜਗੀਰ ਕੌਰ ਤੇ ਹੋਰ ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement