ਮੁਜ਼ੱਫ਼ਰਪੁਰ ’ਚ 12 ਲੋਕਾਂ ਨੂੰ ਟਰੱਕ ਨੇ ਦਰੜਿਆ, ਚਾਰ ਬੱਚਿਆਂ ਸਮੇਤ ਪੰਜ ਦੀ ਮੌਤ
Published : Jul 2, 2021, 11:40 pm IST
Updated : Jul 2, 2021, 11:40 pm IST
SHARE ARTICLE
image
image

ਮੁਜ਼ੱਫ਼ਰਪੁਰ ’ਚ 12 ਲੋਕਾਂ ਨੂੰ ਟਰੱਕ ਨੇ ਦਰੜਿਆ, ਚਾਰ ਬੱਚਿਆਂ ਸਮੇਤ ਪੰਜ ਦੀ ਮੌਤ

ਮੁਜ਼ੱਫ਼ਰਪੁਰ, 2 ਜੁਲਾਈ : ਮੁਜ਼ੱਫ਼ਰਪੁਰ ’ਚ ਸਰੈਆ ਥਾਣੇ ਦੇ ਸਹਦਾਨੀ ਪਿੰਡ ਵਿਚ ਵੀਰਵਾਰ ਰਾਤ 9 ਵਜੇ ਬੇਕਾਬੂ ਟਰੱਕ ਘਰ ਦੇ ਬਾਹਰ ਬੈਠੇ ਲੋਕਾਂ ਨੂੰ ਦਰੜਦੇ ਹੋਏ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਹਾਦਸੇ ਵਿਚ ਦੋ ਪ੍ਰਵਾਰਾਂ ਦੇ ਚਾਰ ਬੱਚਿਆਂ ਦੀ ਮੌਕੇ ’ਤੇ ਮੌਤ ਹੋ ਗਈ। ਹਸਪਤਾਲ ਲਿਜਾਂਦਿਆਂ ਇਕ ਨੇ ਦਮ ਤੋੜ ਦਿਤਾ। ਸੱਤ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹਨ। ਸਰੈਆ ਥਾਣੇ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਟਰੱਕ ਚਾਲਕ ਦਾ ਕੋਈ ਪਤਾ ਨਹੀਂ ਚੱਲ ਰਿਹਾ ਹੈ। ਸਥਾਨਕ ਲੋਕਾਂ ਅਨੁਸਾਰ ਜ਼ਖ਼ਮੀਆਂ ਵਿਚ ਇਕ ਅਣਪਛਾਤਾ ਵਿਅਕਤੀ ਵੀ ਸ਼ਾਮਲ ਹੈ ਜੋ ਸੰਭਾਵਤ ਟਰੱਕ ਚਾਲਕ ਹੋ ਸਕਦਾ ਹੈ।  ਦਸਿਆ ਇਹ ਵੀ ਜਾ ਰਿਹਾ ਹੈ ਕਿ ਟਰੱਕ ਚਾਲਕ ਨਸ਼ੇ ਵਿਚ ਸੀ। ਟਰੱਕ ਸਰੈਆ ਤੋਂ ਰੇਵਾ ਘਾਟ ਛਪਰਾ ਵਲ ਜਾ ਰਿਹਾ ਸੀ। ਦੂਜੇ ਪਾਸੇ ਹਾਦਸੇ ਤੋਂ ਬਾਅਦ ਭੜਕੇ ਲੋਕਾਂ ਨੇ ਰਾਸ਼ਟਰੀ ਰਾਜਮਾਰਗ ਤੋਂ ਲੰਘ ਰਹੇ ਕਈ ਵਾਹਨਾਂ ’ਤੇ ਪੱਥਰ ਸੁਟਣੇ ਸ਼ੁਰੂ ਕਰ ਦਿਤੇ, ਜਿਸ ਵਿਚ ਕਈ ਗੱਡੀਆਂ ਨੁਕਸਾਨੀਆਂ ਗਈਆਂ। ਤਣਾਅ ਨੂੰ ਵੇਖਦੇ ਹੋਏ ਅਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement