ਅਸੀਂ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਰਹੇ ਹਾਂ - ਦਿਨੇਸ਼ ਚੱਢਾ
Published : Jul 2, 2022, 7:25 pm IST
Updated : Jul 2, 2022, 7:25 pm IST
SHARE ARTICLE
Dinesh Chadha
Dinesh Chadha

'ਆਪ' ਵਿਧਾਇਕ ਚੱਢਾ ਅਨੁਸਾਰ ਲੋਕਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ

ਚੰਡੀਗੜ੍ਹ - ਲੋਕਾਂ ਦੇ ਵਿੱਤੀ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਸਾਰੇ ਘਰੇਲੂ ਕਨੈਕਸ਼ਨਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਲੋਕਾਂ ਵਿੱਚ ਕੁਝ ਉਲਝਣ ਸੀ ਕਿ ਸਿਰਫ਼ 2 ਕਿਲੋਵਾਟ ਤੱਕ ਦੇ ਬਕਾਏ ਹੀ ਮੁਆਫ਼ ਕੀਤੇ ਗਏ ਹਨ, ਪਰ ਮੁੱਖ ਮੰਤਰੀ ਮਾਨ ਨੇ ਆਮ ਲੋਕਾਂ ਦੀਆਂ ਵਿੱਤੀ ਮੁਸ਼ਕਿਲਾਂ ਨੂੰ ਦੇਖਦੇ ਹੋਏ ਅਤੇ ਰਾਹਤ ਦੇਣ ਲਈ 31 ਦਸੰਬਰ, 2021 ਤੱਕ ਸਾਰੇ ਕੁਨੈਕਸ਼ਨਾਂ (ਭਾਵੇਂ ਉਹ ਕਿੰਨੇ ਵੀ ਕਿਲੋਵਾਟ ਦਾ ਹੋਏ) ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ। 

Dinesh Chadha -Dinesh Chadha -

ਦਹਾਕਿਆਂ ਤੋਂ ਸਰਕਾਰ ਦੇ ਫੰਡਾਂ ਨਾਲ ਆਪਣੇ ਨਿੱਜੀ ਖਜ਼ਾਨੇ ਭਰਨ ਲਈ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ, 'ਆਪ' ਵਿਧਾਇਕ ਨੇ ਕਿਹਾ, ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਜਦੋਂ ਕਿ ਪਿਛਲੀ ਸਰਕਾਰ ਨੇ ਸਿਰਫ਼ ਆਮ ਲੋਕਾਂ ਨੂੰ ਲੁੱਟਿਆ ਹੈ।  ਉਹਨਾਂ ਕਿਹਾ ਅਸੀਂ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਰਹੇ ਹਾਂ ਅਤੇ ਹੁਣ ਪੰਜਾਬੀਆਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਵੀ ਮਿਲ ਰਹੀ ਹੈ। ਮੁੱਖ ਮੰਤਰੀ ਮਾਨ ਨੇ ਸਾਰੇ ਘਰਾਂ ਦੇ ਪਿਛਲੇ ਸਾਲ 31 ਦਸੰਬਰ ਤੱਕ ਦੇ ਪੁਰਾਣੇ ਖੜੇ ਬਿਜਲੀ ਬਿੱਲਾਂ ਦੇ ਬਕਾਏ ਵੀ ਮੁਆਫ਼ ਕਰ ਦਿੱਤੇ ਹਨ। "ਆਪ ਦੀ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ," ਇਸ ਗੱਲ ਨੂੰ ਦੁਹਰਾਉਂਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਬਾਕੀ ਸਾਰੀਆਂ ਗਾਰੰਟੀਆਂ ਵੀ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement