ਖੇਤਾਂ 'ਚ ਕੰਮ ਕਰਦੇ ਸਮੇਂ ਕਿਸਾਨ ਨੂੰ ਲੜਿਆ ਜ਼ਹਿਰੀਲਾ ਸੱਪ, ਹੋਈ ਮੌਤ 
Published : Jul 2, 2023, 3:23 pm IST
Updated : Jul 2, 2023, 3:23 pm IST
SHARE ARTICLE
photo
photo

ਤਰਸੇਮ ਸਿੰਘ ਘਰ ਦੇ ਨਾਲ ਖੇਤਾਂ ਵਿਚ ਕੰਮ ਕਰ ਰਿਹਾ ਸੀ

 

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਪੈਂਦੇ ਕਸਬਾ ਕਲਸੀਆਂ ਕਲਾ ਵਿਖੇ ਸਵੇਰ ਵੇਲੇ ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸਾਨ ਦੀ ਜ਼ਹਿਰੀਲਾ ਸੱਪ ਲੜਨ ਕਾਰਨ ਮੌਤ ਹੋ ਗਈ।

 ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਿਸਾਨ ਤਰਸੇਮ ਸਿੰਘ ਦੇ ਲੜਕੇ ਦਿਲਪ੍ਰੀਤ ਸਿੰਘ ਅਤੇ ਮ੍ਰਿਤਕ ਤਰਸੇਮ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਦਸਿਆ ਕਿ ਸਵੇਰ ਵੇਲੇ ਤਰਸੇਮ ਸਿੰਘ ਘਰ ਦੇ ਨਾਲ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਇਸ ਦੌਰਾਨ ਜ਼ਹਿਰੀਲੇ ਸੱਪ ਨੇ ਡੰਗ ਮਾਰ ਦਿਤਾ। ਉਹਨਾਂ ਨੇ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਇੰਨੇ ਨੂੰ ਉਹਨਾਂ ਦੀ ਮੌਤ ਹੋ ਗਈ ਹੈ।

ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਉਹ ਥੋੜ੍ਹੀ-ਬਹੁਤ ਖੇਤੀ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ, ਅਤੇ ਇਸ ਦੌਰਾਨ ਉਸ ਦੀ ਮੌਤ ਹੋ ਗਈ ਹੈ।  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀਆਂ ਅਤੇ  ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹਨਾਂ ਦੀ ਕੋਈ ਨਾ ਕੋਈ ਸਹਾਇਤਾ ਕੀਤੀ ਜਾਵੇ ਜਿਸ ਨਾਲ ਉਹ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਣ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement