ਚੰਡੀਗੜ੍ਹ ਦੇ ਪਾਰਕ 'ਚ ਪ੍ਰੇਮੀ ਤੇ ਪ੍ਰੇਮਿਕਾ ਨੇ ਲਗਾਇਆ ਫਾਹਾ, ਘਰੋਂ ਭੱਜ ਕੇ ਕਿਰਾਏ ਦੇ ਮਕਾਨ 'ਚ ਵੀ ਰਿਹਾ ਸੀ ਜੋੜਾ 
Published : Jul 2, 2023, 9:31 pm IST
Updated : Jul 5, 2023, 10:54 am IST
SHARE ARTICLE
Suicide Case
Suicide Case

ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਸੈਕਟਰ-32 ਸਥਿਤ ਜੀਐਮਸੀਐਚ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀਆਂ ਹਨ। 

ਚੰਡੀਗੜ੍ਹ - ਚੰਡੀਗੜ੍ਹ ਦੇ ਸੈਕਟਰ-33 ਸਥਿਤ ਟੈਰੇਸ ਗਾਰਡਨ 'ਚ ਐਤਵਾਰ ਨੂੰ ਇਕ ਨਾਬਾਲਗ ਲੜਕੇ ਅਤੇ ਇਕ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਜਦੋਂ ਲੋਕਾਂ ਨੇ ਇਹ ਦੇਖਿਆ ਤਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਸੈਕਟਰ-32 ਸਥਿਤ ਜੀਐਮਸੀਐਚ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀਆਂ ਹਨ। 

ਮ੍ਰਿਤਕ ਸੈਕਟਰ-45 ਬੁੜੈਲ ਦਾ ਵਸਨੀਕ ਹੈ, ਜਦਕਿ ਮ੍ਰਿਤਕਾ ਸੈਕਟਰ-34 ਦੀ ਵਸਨੀਕ ਹੈ। ਪੁਲਿਸ ਦੋਵਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੋਸਟਮਾਰਟਮ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਸੈਕਟਰ-34 ਥਾਣਾ ਪੁਲਿਸ ਖੁਦਕੁਸ਼ੀ ਸਮੇਤ ਹੋਰ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ। ਪੁਲਿਸ ਦੀ ਤਫਤੀਸ਼ 'ਚ ਮੁੱਢਲੇ ਪੜਾਅ 'ਤੇ ਪਤਾ ਲੱਗਾ ਹੈ ਕਿ ਨੌਜਵਾਨ ਅਤੇ ਨਾਬਾਲਗ ਆਪਸ 'ਚ ਪਿਆਰ ਕਰਦੇ ਸਨ ਪਰ ਪਰਿਵਾਰ ਦੇ ਡਰ ਕਾਰਨ ਦੋਵੇਂ ਘਰੋਂ ਭੱਜ ਕੇ ਕਿਰਾਏ ਦੇ ਮਕਾਨ 'ਤੇ ਰਹਿਣ ਲੱਗ ਪਏ ਸਨ ਪਰ ਹੁਣ ਕਿਨ੍ਹਾਂ ਕਾਰਨਾਂ ਕਰਕੇ ਦੋਵਾਂ ਨੇ ਚੁੱਕਿਆ ਖੁਦਕੁਸ਼ੀ ਦਾ ਕਦਮ, ਪੁਲਿਸ ਇਸ ਬਾਰੇ ਜਾਂਚ ਕਰ ਰਹੀ ਹੈ। ਪੁਲਸ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ, ਤਾਂ ਜੋ ਸਪੱਸ਼ਟ ਹੋ ਸਕੇ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕੋਈ ਹੋਰ ਕਾਰਨ ਵੀ ਹੋ ਸਕਦਾ ਹੈ।
 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement