ਸੁੱਤੇ ਹੋਏ ਪ੍ਰਵਾਰ 'ਤੇ ਡਿੱਗੀ ਮਕਾਨ ਦੀ ਛੱਤ

By : KOMALJEET

Published : Jul 2, 2023, 4:26 pm IST
Updated : Jul 2, 2023, 4:51 pm IST
SHARE ARTICLE
Punjab News
Punjab News

ਧੀ ਦੀ ਮੌਤ ਤੇ ਪ੍ਰਵਾਰ ਦੇ 3 ਜੀਆਂ ਦੀ ਹਾਲਤ ਗੰਭੀਰ 

ਫ਼ਰੀਦਕੋਟ : ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਂਵਾਲਾ ਵਿਚ ਸ਼ਨੀਵਾਰ ਦੇਰ ਰਾਤ ਇਕ ਘਰ ਦੀ ਛੱਤ ਡਿੱਗ ਗਈ। ਹੇਠਾਂ ਸੁੱਤੇ ਪਏ ਪ੍ਰਵਾਰ ਦੇ 4 ਮੈਂਬਰ ਛੱਤ ਦੇ ਮਲਬੇ ਹੇਠ ਦੱਬ ਗਏ। ਰੌਲਾ ਸੁਣ ਕੇ ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿਥੇ ਇਕ 20 ਸਾਲਾ ਲੜਕੀ ਦੀ ਮੌਤ ਹੋ ਗਈ ਜਦਕਿ ਪ੍ਰਵਾਰ ਦੇ ਬਾਕੀ ਤਿੰਨ ਜੀਅ ਜ਼ੇਰੇ ਇਲਾਜ ਹਨ।

Guddo (file photo)Guddo (file photo)

ਇਹ ਘਟਨਾ ਸਿੱਖਾਂਵਾਲਾ ਵਾਸੀ 60 ਸਾਲਾ ਇਕਬਾਲ ਸਿੰਘ ਦੇ ਘਰ ਵਾਪਰੀ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ, ਉਸ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ (22) ਅਤੇ ਪੁੱਤਰੀ ਗੁੱਡੂ (20) ਘਰ ਦੇ ਅੰਦਰ ਸੌਂ ਰਹੇ ਸਨ। ਛੱਤ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਮਲਬੇ ਹੇਠ ਦੱਬੇ ਜੀਆਂ ਨੂੰ ਬਾਹਰ ਕਢਿਆ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਨੇ ਰਖਿਆ ਛੇ ਲੱਖ ਹੈਕਟੇਅਰ ਰਕਬੇ 'ਤੇ ਬਾਸਮਤੀ ਦੀ ਕਾਸ਼ਤ ਦਾ ਟੀਚਾ

ਜਿਸ ਤੋਂ ਬਾਅਦ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਬੱਚੀ ਗੁੱਡੂ ਨੂੰ ਮ੍ਰਿਤਕ ਐਲਾਨ ਦਿਤਾ। ਪਿੰਡ ਵਾਸੀ ਜਸਪ੍ਰੀਤ ਸਿੰਘ ਨੇ ਦਸਿਆ ਕਿ ਪ੍ਰਵਾਰ ਦੇ ਬਾਕੀ ਤਿੰਨ ਜੀਆਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਮੁਤਾਬਕ ਜਲਦੀ ਹੀ ਉਨ੍ਹਾਂ ਦੀ ਹਾਲਤ 'ਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਸਖ਼ਤ ਮਿਹਨਤ ਕਰਦਾ ਸੀ ਅਤੇ ਅਪਣੇ ਪ੍ਰਵਾਰ ਦੀ ਦੇਖਭਾਲ ਕਰਦਾ ਸੀ। ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਮਕਾਨ ਕਾਫ਼ੀ ਪੁਰਾਣ ਸੀ, ਜੋ ਮੁਰੰਮਤ ਨਾ ਹੋਣ ਕਾਰਨ ਕਮਜ਼ੋਰ ਹੋ ਗਿਆ ਸੀ। ਅਜਿਹੇ ਵਿਚ ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤਾਂ ਨੂੰ ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਆਰਥਕ ਮਦਦ ਅਤੇ ਮਕਾਨ ਬਣਾਉਣ ਦੀ ਮੰਗ ਕੀਤੀ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement