Amritsar News : ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 5 ਕਿਲੋ ਹੈਰੋਇਨ ਸਮੇਤ ਪੰਜਾਬੀ ਨੌਜਵਾਨ ਗ੍ਰਿਫ਼ਤਾਰ

By : BALJINDERK

Published : Jul 2, 2024, 4:17 pm IST
Updated : Jul 2, 2024, 4:17 pm IST
SHARE ARTICLE
ਪੁਲਿਸ ਫੜੇ ਗਏ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ
ਪੁਲਿਸ ਫੜੇ ਗਏ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ

Amritsar News : ਪਾਕਿਸਤਾਨੀ ਤਸਕਰਾਂ ਨਾਲ ਸਬੰਧ ਆਏ ਸਾਹਮਣੇ

Amritsar News : ਸਰਹੱਦ ਪਾਰ ਤੋਂ ਆਏ ਦਿਨ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਵਿਚਾਲੇ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 5 ਕਿਲੋ ਹੈਰੋਇਨ ਬਰਾਮਦ ਕਰਕੇ ਇੱਕ ਪੰਜਾਬੀ ਨੌਜਵਾਨ ਨੂੰ ਪਿੰਡ ਰਣੀਕੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਖਮਿੰਦਰ ਸਿੰਘ ਉਰਫ਼ ਲੱਖਾ ਵਜੋਂ ਹੋਈ ਹੈ। 
ਪੁਲਿਸ ਨੇ ਇਸ ਸਬੰਧੀ ਦੱਸਿਆ ਕਿ ਮੁਲਜ਼ਮ ਦੇ ਪਾਕਿਸਤਾਨ ਦੇ ਅਲੀ ਨਾਮਕ ਸਮਗਲਰ ਨਾਲ ਸਬੰਧ ਸਾਹਮਣੇ ਆਏ ਹਨ।  ਇਸ ਮੌਕੇ ਡੀ. ਜੀ. ਪੀ ਨੇ ਕਿਹਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

(For more news apart from  Amritsar police arrested Punjabi youth with 5 kg of heroin News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement