'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਦੁਕਾਨਾਂ ਦੀ ਚੈਕਿੰਗ
Published : Aug 2, 2018, 1:23 pm IST
Updated : Aug 2, 2018, 1:23 pm IST
SHARE ARTICLE
Officers while checking the shops
Officers while checking the shops

ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜਾਰੀ ਕੀਤੇ ਹੁਕਮਾਂ 'ਤੇ ਮਹਿਲ ਕਲਾਂ ਦੇ ਮਾਰਕਿਟ ਕਮੇਟੀ.............

ਮਹਿਲ ਕਲਾਂ : ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ਗੁਪਤਾ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜਾਰੀ ਕੀਤੇ ਹੁਕਮਾਂ 'ਤੇ ਮਹਿਲ ਕਲਾਂ ਦੇ ਮਾਰਕਿਟ ਕਮੇਟੀ, ਖੇਤੀਵਾੜੀ ਅਤੇ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਮਹਿਲ ਕਲਾਂ ਦੀਆਂ ਸਮੂਹ  ਦੁਕਾਨਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਟੀਮ ਵਲੋਂ ਫਲ਼ਾਂ, ਸਬਜ਼ੀਆਂ, ਬੇਕਰੀ, ਪਕੌੜਿਆ ਦੀਆਂ ਦੁਕਾਨਾਂ ਅਤੇ ਹੋਟਲਾਂ ਆਦਿ 'ਤੇ ਛਾਪੇਮਾਰੀ ਕਰਦਿਆਂ ਲੰਘੀ ਮਿਆਦ ਵਾਲੇ ਸਮਾਨ ਅਤੇ ਖਰਾਬ ਹੋ ਚੁੱਕੀਆਂ ਸਬਜ਼ੀਆਂ ਨੂੰ ਉਨ੍ਹਾਂ ਨੇ ਅਪਣੇ ਕਬਜ਼ੇ ਵਿਚ ਲਿਆ।

ਇਸ ਮੌਕੇ ਮਾਰਕੀਟ ਕਮੇਟੀ ਦਫ਼ਤਰ ਵਲੋਂ ਸੁਖਮਿੰਦਰ ਸਿੰਘ ਧੂਰਕੋਟ, ਗੁਰਮੀਤ ਸਿੰਘ ਸਿੱਧੂ, ਰਜਿੰਦਰ ਸਿੰਘ ਗੋਗੀ, ਜਸਵਿੰਦਰ ਸਿੰਘ, ਖੇਤੀਬਾੜੀ ਵਿਭਾਗ ਦੇ ਚਰਨਾ ਰਾਮ, ਹਰਪਾਲ ਸਿੰਘ, ਜਸਵਿੰਦਰ ਸਿੰਘ, ਸਿਹਤ ਵਿਭਾਗ ਦੇ ਕੁਲਜੀਤ ਸਿੰਘ , ਸਵਰਨ ਸਿੰਘ, ਗੁਰਮੇਲ ਸਿੰਘ, ਗੁਰਦਰਸ਼ਨ ਸਿੰਘ, ਬੂਟਾ ਸਿੰਘ ਨੇ  ਦੁਕਾਨਦਾਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਗਲੀਆਂ ਸੜੀਆਂ ਸਬਜ਼ੀਆਂ ਅਤੇ ਖਰਾਬ ਹੋ ਚੁੱਕੇ ਫ਼ਲਾਂ ਦੀ ਵਿੱਕਰੀ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਣਗੇ। ਜੋ ਵੀ ਦੁਕਾਨਦਾਰ ਸੜੀਆਂ ਸਬਜ਼ੀਆਂ ਅਤੇ ਖਰਾਬ ਹੋ ਚੁੱਕੇ ਫ਼ਲ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਾਵਾੜ ਕਰਨਗੇ, ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement