ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਹਰ ਧਾਂਦਲੀ ਦਾ ਜਵਾਬ ਦਿਤਾ ਜਾਵੇਗਾ : ਰਾਜੂ ਖੰਨਾ
Published : Aug 2, 2018, 1:17 pm IST
Updated : Aug 2, 2018, 1:17 pm IST
SHARE ARTICLE
Gurpreet Singh Raju Khanna with Leadership
Gurpreet Singh Raju Khanna with Leadership

ਪੰਜਾਬ ਦੀ ਕੈਪਟਨ ਸਰਕਾਰ ਹਰ ਮੁਕਾਮ ਤੇ ਬੂਰੀ ਤਰ੍ਹਾਂ ਫੇਲ ਹੀ ਨਹੀਂ ਹੋ ਚੁੱਕੀ ਸਗੋਂ ਲੋਕ ਭਲਾਈ ਯੋਜਨਾਵਾਂ ਬੰਦ ਕਰਕੇ ਇਸ ਸਰਕਾਰ ਵੱਲੋਂ ਲੋੜਵੰਦ............

ਅਮਲੋਹ : ਪੰਜਾਬ ਦੀ ਕੈਪਟਨ ਸਰਕਾਰ ਹਰ ਮੁਕਾਮ ਤੇ ਬੂਰੀ ਤਰ੍ਹਾਂ ਫੇਲ ਹੀ ਨਹੀਂ ਹੋ ਚੁੱਕੀ ਸਗੋਂ ਲੋਕ ਭਲਾਈ ਯੋਜਨਾਵਾਂ ਬੰਦ ਕਰਕੇ ਇਸ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਵੱਡੀ ਸਮੱਸਿਆ ਪੈਦਾ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਲੋਕ ਸਰਕਾਰ ਵਿਰੁਧ ਸੜਕਾਂ 'ਤੇ ਉਤਰ ਚੁੱਕੇ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਰਾਜੂ ਖੰਨਾ ਨੇ ਕਿਹਾ ਕਿ ਨਸ਼ਿਆਂ ਨੂੰ ਲੈ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਹੀ ਨਸ਼ਿਆਂ ਦੀ ਓਵਰਡੋਜ ਨਾਲ ਵੱਡੀ ਪੱਧਰ ਤੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਤੇ ਸਰਕਾਰ ਮੂਕ ਦਰਸ਼ਕ ਬਣਕੇ ਇਹ ਸਭ ਕੁੱਝ ਦੇਖ ਰਹੀ ਹੈ। ਰਾਜੂ ਖੰਨਾ ਨੇ ਜਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਇਹਨਾਂ ਚੋਣਾਂ ਨੂੰ ਲੜਨ ਲਈ ਪੂਰੀ ਤਰਾਂ ਤਿਆਰ ਹੈ। ਉਹਨਾਂ ਹਲਕੇ ਦੇ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਕਿਹਾ ਕਿ ਉਹ ਇਹ ਚੋਣਾਂ ਬਿਨਾ ਕਿਸੇ ਡਰ ਭੈਅ ਤੋਂ ਲੜਨ।

ਇਹਨਾਂ ਚੋਣਾਂ ਵਿੱਚ ਕਾਂਗਰਸ ਸਰਕਾਰ ਦੀ ਕਿਸੇ ਵੀ ਪ੍ਰਕਾਰ ਦੀ ਧਾਂਦਲੀ ਦਾ ਜਵਾਬ ਦਿੱਤਾ ਜਾਵੇਗਾ।  ਇਸ ਮੌਕੇ ਤੇ ਸੀਨੀ ਆਗੂ ਕੈਪਟਨ ਜਸਵੰਤ ਸਿੰਘ ਬਾਜਵਾ, ਜੱਥੇ. ਕਾਲਾ ਸਿੰਘ ਬੈਣੀ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਗਿੱਲ, ਸਾਬਕਾ ਪ੍ਰਧਾਨ ਨਗਰ ਕੋਂਸਲ ਵਿੱਕੀ ਮਿੱਤਲ, ਜੱਥੇ. ਕਾਹਨ ਸਿੰਘ ਝੰਬਾਲਾ, ਜੱਥੇ. ਹਰਬੰਸ ਸਿੰਘ ਬਡਾਲੀ, ਜੱਥੇ. ਹਰਿੰਦਰ ਸਿੰਘ ਦੀਵਾ, ਜੱਥੇ. ਜਰਨੈਲ ਸਿੰਘ ਮਾਜਰੀ, ਪਰਮਿੰਦਰ ਸਿੰਘ ਨੀਟਾ ਸੰਧੂ, ਜੱਥੇ. ਗੁਰਦੀਪ ਸਿੰਘ ਮੰਡੋਫਲ, ਸੰਦੀਪ ਸਿੰਘ ਭੋਲੀਆ, ਸਾਬਕਾ ਕੋਂਸਲਰ ਸੋਹਣ ਸਿੰਘ, ਜੱਥੇ. ਸੁਰਜੀਤ ਸਿੰਘ ਬਰੋਂਗਾ, ਬਿੱਟੂ ਕਪੂਰਗੜ੍ਹ, ਧਰਮਪਾਲ ਭੜੀ ਪੀਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement