ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਜਲ ਸਰੋਤ ਵਿਭਾਗ ਵਲੋਂ ਸ਼ਲਾਘਯੋਗ ਕਾਰਜ
Published : Aug 2, 2020, 8:38 am IST
Updated : Aug 2, 2020, 8:38 am IST
SHARE ARTICLE
Photo
Photo

ਮੁਲਾਜ਼ਮ ਰਜਬਾਹਿਆਂ, ਡਰੇਨਾਂ ਅਤੇ ਮਾਈਨਰਾਂ ਦੀ ਸਫ਼ਾਈ ਕਾਰਜਾਂ ਵਿਚ ਜੁਟੇ ਰਹੇ

ਚੰਡੀਗੜ੍ਹ, 1 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਦੁਨੀਆਂ ਭਰ ਵਿਚ ਫੈਲੀ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਦੇ ਜਲ ਸਰੋਤ ਵਿਭਾਗ ਦੇ ਵੱਖ-ਵੱਖ ਕਾਡਰਾਂ ਵਿਚ 100 ਤੋਂ ਵੀ ਜ਼ਿਆਦਾ ਤਰੱਕੀਆਂ ਕੀਤੀਆਂ ਗਈਆਂ ਹਨ। ਇਹ ਤਰੱਕੀਆਂ ਗਰੁਪ ਏ, ਬੀ ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਕੀਤੀਆਂ ਗਈਆਂ ਹਨ।

ਇਕ ਬੁਲਾਰੇ ਨੇ ਦਸਿਆ ਕਿ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਪਹਿਲਕਦਮੀ ਸਦਕਾ ਕੁਲ 104 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਤਰੱਕੀਆਂ ਦਿਤੀਆਂ ਗਈਆਂ ਹਨ। ਇਨ੍ਹਾਂ ਵਿਚ ਬਹੁਤ ਸਾਰੇ ਅਧਿਕਾਰੀ ਅਜਿਹੇ ਸਨ ਜੋ ਸੇਵਾ ਮੁਕਤੀ ਦੇ ਨਜ਼ਦੀਕ ਸਨ ਅਤੇ ਕੁਝ ਅਧਿਕਾਰੀ ਆਉਣ ਵਾਲੇ ਸਮੇਂ ਵਿਚ ਸੇਵਾ ਮੁਕਤ ਹੋ ਰਹੇ ਹਨ।

PhotoPhoto

ਜਲ ਸਰੋਤ ਵਿਭਾਗ ਵਿਚ ਹੋਈਆਂ ਤਰੱਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ 5 ਨਿਗਰਾਨ ਇੰਜੀਨੀਅਰਾਂ ਨੂੰ ਮੁੱਖ ਇੰਜੀਨੀਅਰ ਵਜੋਂ ਤਰੱਕੀ ਦਿਤੀ ਗਈ ਹੈ ਜਦਕਿ 25 ਕਾਰਜਕਾਰੀ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਨਿਗਰਾਨ ਇੰਜੀਨੀਅਰ ਬਣਾਇਆ ਗਿਆ ਹੈ।

ਇਸੇ ਤਰ੍ਹਾਂ 43 ਜੇ.ਈ./ਸਹਾਇਕ ਇੰਜੀਨੀਅਰਾਂ ਨੂੰ ਤਰੱਕੀ ਦੇ ਕੇ ਉਪ ਮੰਡਲ ਅਫ਼ਸਰ (ਐਸ.ਡੀ.ਓ.) ਬਣਾਇਆ ਗਿਆ ਹੈ ਅਤੇ 31 ਮਾਲ ਕਲਰਕਾਂ/ਮੁੱਖ ਮਾਲ ਕਲਰਕਾਂ ਨੂੰ ਜ਼ਿਲ੍ਹੇਦਾਰ ਵਜੋਂ ਤਰੱਕੀ ਦਿਤੀ ਗਈ ਹੈ। ਬਹੁਤ ਸਾਰੇ ਜ਼ਿਲ੍ਹੇਦਾਰਾਂ ਨੇ ਸਿਖਲਾਈ ਸ਼ੁਰੂ ਵੀ ਕਰ ਦਿਤੀ ਹੈ। ਇਨਾਂ ਤਰੱਕੀਆਂ ਨਾਲ ਵਿਭਾਗ ਦੇ ਕੰਮ ਵਿਚ ਚੁਸਤੀ ਅਤੇ ਤੇਜ਼ੀ ਆਈ ਹੈ। ਬੁਲਾਰੇ ਅਨੁਸਾਰ ਲਾਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਰਜਬਾਹਿਆਂ, ਡਰੇਨਾਂ ਅਤੇ ਮਾਈਨਰਾਂ ਦੀ ਸਫ਼ਾਈ ਕਾਰਜਾਂ ਵਿਚ ਜੁਟੇ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement