ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗੱਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ
Published : Aug 2, 2021, 12:45 am IST
Updated : Aug 2, 2021, 12:45 am IST
SHARE ARTICLE
image
image

ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗੱਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ

ਸਰਕਾਰ ਨੇ ਰਖਿਆ 4000 ਕਰੋੜ ਦਾ ਬਜਟ : ਅਰੁਨਾ ਚੌਧਰੀ

ਚੰਡੀਗੜ੍ਹ, 1 ਅਗਸਤ (ਪ੍ਰਕਾਸ਼) : ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗੱਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਇਥੋਂ ਜਾਰੀ ਬਿਆਨ ਵਿਚ ਉਨ੍ਹਾਂ ਦਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰਖਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗੱਸਤ ਮਹੀਨੇ ਵਿਚ ਸ਼ੁਰੂ ਕਰ ਦਿਤੀ ਗਈ ਹੈ।   ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦ ਵਾਧਾ ਦਰਸਾਉਂਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement