ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ
Published : Aug 2, 2023, 3:19 pm IST
Updated : Aug 2, 2023, 3:19 pm IST
SHARE ARTICLE
CM GIVES BONANZA OF RS 4 CRORE TO RESIDENTS OF LUDHIANA
CM GIVES BONANZA OF RS 4 CRORE TO RESIDENTS OF LUDHIANA

ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

 

ਲੁਧਿਆਣਾ: ਲੁਧਿਆਣਾ ਸ਼ਹਿਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ।

ਇਹ ਵੀ ਪੜ੍ਹੋ: ‘ਗਊ ਮਾਤਾ’ ਦੀ ਸੱਚੀ ਦੇਖ-ਭਾਲ ਤੇ ਸੇਵਾ ਕਰਨ ਦੀ ਬਜਾਏ ਮੁਸਲਮਾਨਾਂ ਨਾਲ ਰੋਸਾ ਕਿ ਉਹ ਗਾਂ ਨੂੰ ‘ਗਊ-ਮਾਤਾ ਕਿਉਂ ਨਹੀਂ ਮੰਨਦੇ’

CM GIVES BONANZA OF RS 4 CRORE TO RESIDENTS OF LUDHIANACM GIVES BONANZA OF RS 4 CRORE TO RESIDENTS OF LUDHIANA

ਉਨ੍ਹਾਂ ਕਿਹਾ ਕਿ ਇਹ ਮਸ਼ੀਨ ਸ਼ਹਿਰ ਵਿਚ ਲਗਪਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਮਸ਼ੀਨ ਸੀਵਰੇਜ ਦੀ ਸਮੱਸਿਆ ਦੂਰ ਕਰਨ ਵਿਚ ਸਹਾਈ ਹੋਵੇਗੀ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ।

ਇਹ ਵੀ ਪੜ੍ਹੋ: ਸਰਬ ਧਰਮਾਂ ਦੇ ਸਾਂਝੇ ਭਾਰਤ ਨੂੰ ਸਦੀਆਂ ਪੁਰਾਣੇ, ਇਕ ਧਰਮ ਦੇ ਰਾਜ ਵਲ ਧਕੇਲਣ ਨਾਲ ਭਾਰਤ ਦੇਸ਼ ਬੱਚ ਨਹੀਂ ਸਕੇਗਾ

CM GIVES BONANZA OF RS 4 CRORE TO RESIDENTS OF LUDHIANACM GIVES BONANZA OF RS 4 CRORE TO RESIDENTS OF LUDHIANA

ਉਨ੍ਹਾਂ ਕਿਹਾ ਕਿ ਇਹ ਟਰੈਕਟਰ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਲਈ ਖਰੀਦੇ ਗਏ ਹਨ ਜਿਨ੍ਹਾਂ ਵਿਚ ਬੀ.ਐਡ.ਆਰ. ਸ਼ਾਖਾ, ਓ.ਐਂਡ.ਐਮ. ਸ਼ਾਖਾ, ਸਿਹਤ ਸ਼ਾਖਾ, ਬਾਗਬਾਨੀ ਸ਼ਾਖਾ ਆਦਿ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਟਰੈਕਟਰ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ।

ਇਹ ਵੀ ਪੜ੍ਹੋ: ਸਾਰੇ ਹਿੰਦੁਸਤਾਨ ਨੂੰ ਇਕ ਅੱਖ ਨਾਲ ਵੇਖਣ ਵਾਲੀ ਸਰਕਾਰ ਦੀ ਲੋੜ ਹੈ ਇਸ ਦੇਸ਼ ਨੂੰ! 

CM GIVES BONANZA OF RS 4 CRORE TO RESIDENTS OF LUDHIANACM GIVES BONANZA OF RS 4 CRORE TO RESIDENTS OF LUDHIANA

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement