Firozpur News: ਗੁਰਦੁਆਰਾ ਜਾਮਨੀ ਸਾਹਿਬ ਦੇ ਲੰਗਰ ਹਾਲ ’ਚ ਗੈਸ ਲੀਕ ਹੋਣ ਕਾਰਨ ਫਟਿਆ ਸਿਲੰਡਰ
Published : Aug 2, 2024, 3:41 pm IST
Updated : Aug 2, 2024, 3:41 pm IST
SHARE ARTICLE
A cylinder burst due to gas leakage in the langar hall of Gurdwara Jamani Sahib Firozpur News
A cylinder burst due to gas leakage in the langar hall of Gurdwara Jamani Sahib Firozpur News

Firozpur News: ਬੱਚਿਆਂ ਸਣੇ 7 ਦੇ ਕਰੀਬ ਸੇਵਾਦਾਰ ਜ਼ਖ਼ਮੀ

A cylinder burst due to gas leakage in the langar hall of Gurdwara Jamani Sahib Firozpur News: ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Earthquake News: 24 ਘੰਟਿਆਂ ਵਿਚ ਦੋ ਵਾਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ 

 ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਬੱਚੇ ਲੰਗਰ ਛੱਕਣ ਲਈ ਗੁਰਦੁਆਰਾ ਸਾਹਿਬ ਆਏ ਸਨ ਅਤੇ ਲੰਗਰ ਛੱਕਣ ਤੋਂ ਬਾਅਦ ਉਹ ਸੇਵਾ ਕਰਨ ਲੱਗ ਪਏ। ਜਿੱਥੇ ਲੰਗਰ ਤਿਆਰ ਹੋ ਰਿਹਾ ਸੀ, ਤਾਂ ਉਥੇ ਅਚਾਨਕ ਗੈਸ ਸਿਲੰਡਰ ਫਟ ਗਿਆ ਜਿਸ ਦੌਰਾਨ ਪੰਜ ਬੱਚੇ ਅਤੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਪੰਜ ਬੱਚੇ ਬੁਰੀ ਤਰਾਂ ਅੱਗ ਵਿੱਚ ਝੁਲਸ ਗਏ ਹਨ। ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ

ਇਹ ਵੀ ਪੜ੍ਹੋ: Shambhu border: ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਸ਼ੰਭੂ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਪਹਿਲਾ ਹੁਕਮ ਜਾਰੀ ਰੱਖਿਆ

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement