Amritsar News : ਅਟਾਰੀ ਸਰਹੱਦ 'ਤੇ ਕਸਟਮ ਅਧਿਕਾਰੀਆਂ ਨੂੰ ਮਿਲੀ ਵੱਡੀ ਕਾਮਯਾਬੀ , ਮਹਿਲਾ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ
Published : Aug 2, 2024, 5:44 pm IST
Updated : Aug 2, 2024, 6:06 pm IST
SHARE ARTICLE
Gold recovered at Attari-Wagah Border
Gold recovered at Attari-Wagah Border

ਜਦੋਂ ਕਸਟਮ ਅਧਿਕਾਰੀਆਂ ਨੇ ਸ਼ੱਕ ਪੈਣ 'ਤੇ ਪਾਕਿ ਤੋਂ ਲਿਆਂਦੇ ਸਟੀਲ ਦੇ ਭਾਂਡਿਆਂ ਦੀ ਚੈਕਿੰਗ ਕੀਤੀ ਤਾਂ ਅਧਿਕਾਰੀਆਂ ਦੇ ਵੀ ਹੋਸ਼ ਉੱਡ ਗਏ

Amritsar News : ਅਟਾਰੀ ਵਿਖੇ ਲੈਂਡ ਕਸਟਮ ਸਟੇਸ਼ਨ 'ਤੇ ਤਾਇਨਾਤ ਕਸਟਮ ਅਧਿਕਾਰੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ।ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਨੇ ਇੱਕ ਮਹਿਲਾ ਯਾਤਰੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਹੈ।

 ਪ੍ਰਾਪਤ ਜਾਣਕਾਰੀ ਮੁਤਾਬਕ ਮਹਿਲਾ ਯਾਤਰੀ ਪਾਕਿਸਤਾਨ ਤੋਂ ਵਾਪਸ ਆ ਰਹੀ ਸੀ ਅਤੇ ਆਈ.ਸੀ.ਪੀ. ਅਟਾਰੀ ਰਾਹੀਂ ਜ਼ਮੀਨੀ ਰਸਤੇ ਰਾਹੀਂ ਨੋਇਡਾ ਵੱਲ ਜਾਣਾ ਸੀ।  ਜਦੋਂ ਕਸਟਮ ਅਧਿਕਾਰੀਆਂ ਨੇ ਸ਼ੱਕ ਪੈਣ 'ਤੇ ਪਾਕਿ ਤੋਂ ਲਿਆਂਦੇ ਸਟੀਲ ਦੇ ਭਾਂਡਿਆਂ ਦੀ ਚੈਕਿੰਗ ਕੀਤੀ ਤਾਂ ਅਧਿਕਾਰੀਆਂ ਦੇ ਵੀ ਹੋਸ਼ ਉੱਡ ਗਏ। 

ਪਾਕਿ ਤੋਂ ਲਿਆਂਦੇ ਸਟੀਲ ਦੇ ਭਾਂਡਿਆਂ 'ਤੇ ਲੱਗੇ ਕੁੰਡਿਆਂ ਤੋਂ 2332 ਗ੍ਰਾਮ , 24 ਕੈਰੇਟ ਸੋਨਾ ਬਰਾਮਦ ਕੀਤਾ ਗਿਆ ਹੈ ,ਜਿਸ ਦੀ ਮਾਰਕੀਟ 'ਚ ਕੀਮਤ 1 ਕਰੋੜ 62 ਲੱਖ 30 ਹਜ਼ਾਰ 953 ਰੁਪਏ ਹੈ। ਕਸਟਮ ਅਧਿਕਾਰੀਆਂ ਨੇ ਕਸਟਮ ਐਕਟ, 1962 ਦੇ ਸੰਬੰਧਤ ਉਪਬੰਧਾਂ ਦੇ ਤਹਿਤ ਭਾਂਡਿਆਂ ਦੇ ਹੈਂਡਲ ਤੋਂ 24 ਕੈਰੇਟ ਸੋਨਾ ਜ਼ਬਤ ਕੀਤਾ ਗਿਆ ਹੈ।

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement