Mohali News : ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ਦੇ ਆਗੂਆਂ ਨੂੰ ਇਨਸਾਫ਼ ਮਿਲਣ ਦੀ ਜਾਗੀ ਉਮੀਦ, ਸਬੰਧਿਤ ਮੰਤਰੀ ਨੇ ਵਫ਼ਦ ਨੂੰ ਮਿਲਣ ਦਾ ਦਿੱਤਾ ਸਮਾਂ
Published : Aug 2, 2024, 9:49 pm IST
Updated : Aug 2, 2024, 9:49 pm IST
SHARE ARTICLE
Reservation Chor Phaddo-Pakka Morcha
Reservation Chor Phaddo-Pakka Morcha

ਮੋਰਚੇ ਦੇ ਆਗੂਆਂ ਦਾ ਇੱਕ ਵਫ਼ਦ ਕਰੇਗਾ 5 ਅਗਸਤ ਨੂੰ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ

Mohali News : ਐਸਸੀ/ਬੀਸੀ ਮਹਾਂ-ਪੰਚਾਇਤ ਦੇ ਝੰਡੇ ਥੱਲੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਵੱਲੋਂ ਮੋਹਾਲੀ ਫੇਸ- 7 ਦੀਆਂ ਲਾਈਟਾਂ 'ਤੇ ਲੱਗਭਗ ਪਿਛਲੇ 8 ਮਹੀਨਿਆਂ ਤੋਂ ਨਿਰੰਤਰ ਚੱਲ ਰਹੇ 'ਰਿਜਰਵੇਸ਼ਨ ਚੋਰ ਫੜੋ ਮੋਰਚੇ' ਦੇ ਜਾਅਲੀ ਜਾਤੀ ਸਰਟੀਫਿਕੇਟ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਕਾਰਨ ਪੰਜਾਬ ਸਰਕਾਰ ਹੁਣ ਇਸ ਮਾਮਲੇ 'ਤੇ ਕਾਰਵਾਈ ਕਰਨ ਲਈ ਪੱਬਾਂ ਭਾਰ ਹੋ ਗਈ ਹੈ। ਜਿਸ ਦੇ ਚਲਦਿਆਂ ਸਬੰਧਤ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਤੇ ਜਸਵੀਰ ਸਿੰਘ ਪਮਾਲੀ ਨੂੰ ਦੋ ਪੱਤਰ ਭੇਜ ਕੇ ਸੰਬੰਧਿਤ ਸਬੂਤ ਲੈ ਕੇ 5 ਅਗਸਤ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ ਤਾਂ ਜੋ ਇਸ ਮਾਮਲੇ 'ਤੇ ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਸਕੇ।

ਇੱਥੇ ਇਹ ਦੱਸਣਯੋਗ ਹੈ ਕਿ 5 ਮਾਰਚ 2024 ਨੂੰ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਬੋਲਦਿਆਂ ਆਖਿਆ ਸੀ ਕਿ ਜਾਅਲੀ ਜਾਤੀ ਸਰਟੀਫਿਕੇਟ ਧਾਰਕਾਂ 'ਤੇ ਜਲਦ ਕਾਰਵਾਈ ਕਰਕੇ ਉਹਨਾਂ 'ਤੇ ਪਰਚੇ ਦਰਜ ਕਰਾਂਗੇ ਤੇ ਉਨ੍ਹਾਂ ਵੱਲੋਂ ਲਈ ਹੋਈ ਤਨਖਾਹ ਵਿਆਜ਼ ਸਮੇਤ ਵਸੂਲਾਂਗੇ ਪਰ ਇਸ ਤੋਂ ਬਾਅਦ ਉਨਾਂ ਨੇ ਇਹ ਮਾਮਲਾ ਠੰਡੇ ਬਸਤੇ ਵਿੱਚ ਪਾ ਦਿੱਤਾ ਸੀ।

ਅਖੀਰ ਮੋਰਚੇ ਦੀ ਆਗੂ ਅਮਨਪ੍ਰੀਤ ਕੌਰ ਰਾਇ ਨੇ ਕੇਂਦਰ ਤੱਕ ਪਹੁੰਚ ਕੀਤੀ ਤੇ ਕੇਂਦਰ ਨੇ ਇਸ ਮਾਮਲੇ ਨੂੰ ਪਹਿਲ ਦੇ ਅਧਾਰ 'ਤੇ ਲੈਂਦਿਆ 15 ਦਿਨਾਂ ਦੇ ਅੰਦਰ ਅੰਦਰ ਪੰਜਾਬ ਸਰਕਾਰ ਨੂੰ ਨੋਟਿਸ ਕੱਢ ਕੇ ਜਲਦ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਕਿਹਾ ਸੀ। ਹੁਣ ਪੰਜਾਬ ਸਰਕਾਰ ਇਸ ਮਾਮਲੇ 'ਤੇ ਪਹਿਲਕਦਮੀ ਕਰਕੇ ਐਕਸ਼ਨ ਦੇ ਮੂਡ ਵਿੱਚ ਹੈ।

 ਪ੍ਰੈਸ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਮੋਰਚੇ ਦੇ ਸਮੂਹ ਆਗੂਆਂ ਨੂੰ ਇਨਸਾਫ ਮਿਲਣ ਦੀ ਇੱਕ ਉਮੀਦ ਜਾਗੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਦੀ ਸਬੰਧਤ ਮੰਤਰੀ ਦਾ ਧੰਨਵਾਦ ਕਰਦੇ ਹਾਂ ,ਜਿਨਾਂ ਨੇ ਇਸ ਮਾਮਲੇ ਨੂੰ ਸੀਰੀਅਸ ਲੈਂਦਿਆਂ ਮੋਰਚੇ ਦੇ ਆਗੂਆਂ ਦਾ ਇੱਕ ਵਫਦ ਮਿਲਣ ਲਈ ਬੁਲਾਇਆ ਹੈ।

 ਮੋਰਚੇ ਦੀ ਸੀਨੀਅਰ ਮਹਿਲਾ ਆਗੂ ਅਮਨਪ੍ਰੀਤ ਕੌਰ ਰਾਇ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੀ ਹਾਂ। ਜਿਸ ਨੇ ਇਸ ਮਾਮਲੇ ਨੂੰ ਪਹਿਲ ਦੇ ਅਧਾਰ 'ਤੇ ਲੈਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਕੱਢਿਆ ਤੇ ਪੰਜਾਬ ਸਰਕਾਰ ਨੇ ਆਪਣੀ ਡਿਊਟੀ ਸਮਝਦੇ ਹੋਏ ਆਗੂਆਂ ਨੂੰ ਮੀਟਿੰਗ ਦਾ ਸਮਾਂ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement