ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਐਸਜੀਪੀਸੀ ਦੇ ਪ੍ਰਧਾਨ ਨੂੰ ਲਿਖਿਆ ਪੱਤਰ
Published : Aug 2, 2025, 12:24 pm IST
Updated : Aug 2, 2025, 12:24 pm IST
SHARE ARTICLE
Delhi Sikh Gurdwara Management Committee writes letter to SGPC President
Delhi Sikh Gurdwara Management Committee writes letter to SGPC President

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਉਣ ਦੀ ਕੀਤੀ ਮੰਗ

Delhi Sikh Gurdwara Management Committee writes letter to SGPC President :  ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇ । ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਨੂੰ ਇਕਜੁੱਟ ਹੋ ਕੇ ਮਨਾਉਣ ਦੀ ਪਿਰਤ ਸ਼ੁਰੂ ਕੀਤੀ ਜਾਵੇ।


 ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਦੀ ਭੂਮਿਕਾ ਨਿਭਾਉਂਦੇ ਹੋਏ ਦਿੱਲੀ ਵਿਚ ਸਮਾਗਮ ਕਰਵਾਉਂਦੀ ਹੈ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਉਸ ਨਾਲ ਛੋਟੇ ਭਰਾ ਵਾਂਗ ਸਹਿਯੋਗ ਕਰੇਗੀ।

ਹਰਮੀਤ ਸਿੰਘ ਕਾਲਕਾ ਨੇ ਅੱਗੇ ਲਿਖਿਆ ਕਿ ਇਹ ਸਾਰੇ ਪ੍ਰੋਗਰਾਮ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕੀਤੇ ਜਾਣਗੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫ਼ਰਜ਼ ਨਿਭਾਉਂਦੇ ਹੋਏ ਆਪ ਜੀ ਦਾ ਪੂਰਨ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement