Sultanpur Lodhi News : ਦੁਬਈ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

By : BALJINDERK

Published : Aug 2, 2025, 9:57 pm IST
Updated : Aug 2, 2025, 9:57 pm IST
SHARE ARTICLE
ਦੁਬਈ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਦੁਬਈ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Sultanpur Lodhi News : ਨਵਜੋਤ ਰੁਜ਼ਗਾਰ ਦੀ ਭਾਲ 'ਚ ਨਵੰਬਰ 2024 ਗਿਆ ਸੀ ਦੁਬਈ, ਟਰੱਕ ਡਰਾਈਵਰ ਦਾ ਕਰਦਾ ਸੀ ਕੰਮ

Sultanpur Lodhi News in Punjabi : ਦੁਬਈ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (25) ਸਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ ਦੇ ਰੋਟਰੀ ਚੌਂਕ ਨੇੜੇ ਦਾ ਰਹਿਣ ਵਾਲਾ ਸੀ।

1

ਨਵਜੋਤ ਚੰਗੇ ਭਵਿੱਖ ਦੀ ਭਾਲ ਵਿੱਚ ਰੁਜ਼ਗਾਰ ਲਈ ਨਵੰਬਰ 2024 ਵਿਦੇਸ਼ ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਪਰ ਬੀਤੇ ਦਿਨੀਂ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ 'ਚ ਮਾਤਮ ਛਾ ਗਿਆ। 

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਦੋ ਭੈਣਾ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿੱਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਸਨ ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿੱਚ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।

(For more news apart from Punjabi youth dies in road accident in Dubai News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement