'ਕੇਰਲਾ ਮੁੱਖ ਮੰਤਰੀ ਸੰਕਟ ਰਾਹਤ ਫ਼ੰਡ' ਤਹਿਤ ਦਸ-ਦਸ ਹਜ਼ਾਰ ਰੁਪਏ ਦੇਣ ਦਾ ਮਤਾ ਪਾਸ
Published : Sep 2, 2018, 11:59 am IST
Updated : Sep 2, 2018, 11:59 am IST
SHARE ARTICLE
Punjab and Haryana High Court
Punjab and Haryana High Court

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਦੀ ਪਹਿਲਕਦਮੀ ਅਤੇ ਹੋਰ ਸੀਨੀਅਰ ਜੱਜ ਸਾਹਿਬਾਨ ਦੀ ਹੋਈ ਫੁੱਲ ਕੋਰਟ ਦੀ ਮੀਟਿੰਗ ਦੌਰਾਨ.............

ਚੰਡੀਗੜ੍ਹ  : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਦੀ ਪਹਿਲਕਦਮੀ ਅਤੇ ਹੋਰ ਸੀਨੀਅਰ ਜੱਜ ਸਾਹਿਬਾਨ ਦੀ ਹੋਈ ਫੁੱਲ ਕੋਰਟ ਦੀ ਮੀਟਿੰਗ ਦੌਰਾਨ 'ਕੇਰਲਾ ਮੁੱਖ ਮੰਤਰੀ ਸੰਕਟ ਰਾਹਤ ਫ਼ੰਡ' ਤਹਿਤ ਦਸ-ਦਸ ਹਜ਼ਾਰ ਰੁਪਏ ਦੇਣ ਦਾ ਮਤਾ ਪਾਸ ਕੀਤਾ ਗਿਆ। ਜੱਜ ਸਾਹਿਬਾਨ ਵਲੋਂ ਇਕ ਹੋਰ ਪ੍ਰਸਤਾਵ ਤਹਿਤ ਜ਼ਿਲ੍ਹਾ ਤੇ ਸ਼ੈਸ਼ਨ ਜੱਜਾਂ, ਹੋਰ ਨਿਆਂ ਅਫ਼ਸਰਾਂ, ਹਾਈ ਕੋਰਟ ਤੇ ਸਬਾਰਡੀਨੇਟ ਅਦਾਲਤਾਂ ਦੇ ਕਰਮਚਾਰੀਆਂ, ਹਾਈ ਕੋਰਟ, ਪੰਜਾਬ, ਹਰਿਆਣਾ ਤੇ ਯੂ.ਟੀ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਇਖ਼ਲਾਕੀ ਤੌਰ ਦਾਨ ਦੇਣ ਲਈ ਅਪੀਲ ਕੀਤੀ ਗਈ।

ਮਾਣਯੋਗ ਚੀਫ਼ ਜਸਟਿਸ ਅਤੇ ਮਾਣਯੋਗ ਜੱਜ ਸਾਹਿਬਾਨ ਵਲੋਂ 5 ਲੱਖ 10 ਹਜ਼ਾਰ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ ਜਦਕਿ ਰਜਿਸਟਰਾਰਾਂ ਅਤੇ ਹਾਈ ਕੋਰਟ ਵਿਚ ਸਪੈਸ਼ਲ ਡਿਊਟੀ 'ਤੇ ਤਾਇਨਾਤ ਅਫ਼ਸਰਾਂ ਵਲੋਂ 1,19,000 ਦੀ ਰਾਸ਼ੀ ਸਹਾਇਤਾ ਦੇਣ ਲਈ ਜੁਟਾਈ ਗਈ ਹੈ। ਇਸ ਤੋਂ ਇਲਾਵਾ ਹੋਰ ਅਫ਼ਸਰਾਂ ਅਤੇ ਹਾਈ ਕੋਰਟ ਦੇ ਕਰਮਚਾਰੀਆਂ ਵਲੋਂ ਸਵੈ-ਇੱਛਾ ਨਾਲ ਅਪਣੀ ਇਕ ਦਿਨ ਦੀ ਤਨਖ਼ਾਹ 'ਕੇਰਲਾ ਮੁੱਖ ਮੰਤਰੀ ਸੰਕਟ ਰਾਹਤ ਫ਼ੰਡ' ਨੂੰ ਦੇਣ ਦਾ ਅਹਿਦ ਲਿਆ ਗਿਆ ਹੈ।

ਪੰਜਾਬ, ਹਰਿਆਣਾ ਅਤੇ ਯੂ.ਟੀ ਚੰਡੀਗੜ੍ਹ ਦੇ ਸਾਰੇ ਜੁਡੀਸ਼ਲ ਅਫ਼ਸਰਾਂ ਅਤੇ ਸਬਾਰਡੀਨੇਟ ਅਦਾਲਤਾਂ ਦੇ ਕਰਮਚਾਰੀਆਂ ਵਲੋਂ ਵੀ ਇਸ ਤਰ੍ਹਾਂ ਦਾ ਯੋਗਦਾਨ ਦੇਣ ਦਾ ਭਰੋਸਾ ਦਿਤਾ ਗਿਆ ਹੈ। ਬਾਰ ਐਸੋਸੀਏਸ਼ਨਾਂ ਦੇ ਯੋਗਦਾਨ ਤੋਂ ਇਲਾਵਾ ਮਾਣਯੋਗ ਜੱਜ ਸਾਹਿਬਾਨ, ਜੁਡੀਸ਼ਲ ਅਫਸਰਾਂ ਤੇ ਕੋਰਟ ਦੇ ਕਰਮਚਾਰੀਆਂ ਵਲੋਂ ਦਿਤੇ ਇਸ ਯੋਗਦਾਨ ਦੀ ਰਾਸ਼ੀ 1.5 ਕਰੋੜ ਰੁਪਏ ਹੋਣ ਦੀ ਆਸ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement