ਮਸ਼ਹੂਰ ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਦੀ ਦੁਖਦਾਇਕ ਮੌਤ, ਇਲਾਕੇ 'ਚ ਸੋਗ
Published : Sep 2, 2020, 3:49 pm IST
Updated : Sep 2, 2020, 3:50 pm IST
SHARE ARTICLE
 Famous Kabaddi player Mandeep Singh Gora
Famous Kabaddi player Mandeep Singh Gora

ਮੌਤ ਦੇ ਅਸਲ ਕਾਰਨਾ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ।

ਪੰਜਗਰਾਈਂ ਕਲਾਂ : ਕਬੱਡੀ ਜਗਤ ਦੇ ਪ੍ਰੇਮੀਆਂ ਲਈ ਬੜੀ ਮੰਦਭਾਗੀ ਖ਼ਬਰ ਹੈ ਕਿ ਪ੍ਰਸਿੱਧ ਕਬੱਡੀ ਖਿਡਾਰੀ ਮਨਦੀਪ ਸਿੰਘ ਗੋਰਾ ਪੰਜਗਰਾਈਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ। ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਗੋਰਾ ਜੋ ਪਿਛਲੇ ਸਮੇਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਦਾ ਸ਼ਿਕਾਰ ਸੀ, ਕੱਲ੍ਹ ਬਾਅਦ ਦੁਪਹਿਰ ਉਸ ਦੀ ਲਾਸ਼ ਘਰ ਦੇ ਨੇੜੇ ਬੰਦ ਪਏ ਪਟਰੌਲ ਪੰਪ ਦੇ ਕਮਰੇ 'ਚੋਂ ਮਿਲੀ।

ਮੌਤ ਦੇ ਅਸਲ ਕਾਰਨਾ ਦਾ ਅਜੇ ਕੋਈ ਪਤਾ ਨਹੀਂ ਲੱਗ ਸਕਿਆ। ਗੋਰਾ ਪੰਜਗਰਾਈਂ ਦੀ ਮੌਤ ਦਾ ਪਤਾ ਚਲਦਿਆਂ ਦੀ ਇਲਾਕੇ ਅੰਦਰ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ 'ਚ ਪੁੱਜੇ ਖੇਡ ਪ੍ਰੇਮੀਆਂ ਨੇ ਕੇਵਲ ਪੱਤੀ ਦੀ ਸ਼ਮਸ਼ਾਨਘਾਟ 'ਚ ਗੋਰੇ ਨੂੰ ਅੰਤਿਮ ਵਿਦਾਇਗੀ ਦਿਤੀ। ਜ਼ਿਕਰਯੋਗ ਹੈ ਕਿ 30 ਸਾਲਾ ਗੋਰੇ ਨੇ ਛੋਟੀ ਉਮਰੇ ਹੀ ਕਬੱਡੀ ਦੇ ਖੇਤਰ 'ਚ ਅਪਣਾ ਵਿਸ਼ੇਸ਼ ਮੁਕਾਮ ਬਣਾ ਲਿਆ ਸੀ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement