ਰਾਜੀਵ ਕੁਮਾਰ ਬਣੇ ਨਵੇਂ ਚੋਣ ਕਮਿਸ਼ਨਰ
Published : Sep 2, 2020, 6:21 am IST
Updated : Sep 2, 2020, 6:21 am IST
SHARE ARTICLE
image
image

ਰਾਜੀਵ ਕੁਮਾਰ ਬਣੇ ਨਵੇਂ ਚੋਣ ਕਮਿਸ਼ਨਰ

ਨਵੀਂ ਦਿੱਲੀ, 1 ਸਤੰਬਰ : ਸਾਬਕਾ ਨੌਕਰਸ਼ਾਹ ਰਾਜੀਵ ਕੁਮਾਰ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਅਸ਼ੋਕ ਲਵਾਸਾ ਦੀ ਥਾਂ 'ਤੇ ਚੋਣ ਕਮਿਸ਼ਨਰ ਬਣਾਇਆ ਗਿਆ ਹੈ। ਲਵਾਸਾ ਏਸ਼ੀਆਈ ਵਿਕਾਸ ਬੈਂਕ ਦੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਝਾਰਖੰਡ ਕੇਡਰ ਦੇ 1984 ਦੇ ਸੇਵਾਮੁਕਤ ਆਈਏਐਸ ਅਧਿਕਾਰੀ ਕੁਮਾਰ ਦਾ ਕਾਰਜਕਾਲ ਪੰਜ ਸਾਲ ਦਾ ਹੋਵੇਗਾ ਅਤੇ ਉਹ 2025 ਵਿਚ ਸੇਵਾਮੁਕਤ ਹੋ ਜਾਣਗੇ। ਉਹ ਸਾਲ 2024 ਵਿਚ ਹੋਣ ਵਾਲੀਆਂ ਅਗਲੀਆਂ ਲੋਕ ਸਭਾ ਚੋਣਾਂ ਦੇ ਸਮੇਂ ਮੁੱਖ ਚੋਣ ਕਮਿਸ਼ਨਰ ਹੋ ਸਕਦੇ ਹਨ। ਨਿਯਮਾਂ ਮੁਤਾਬਕ ਚੋਣ ਕਮਿਸ਼ਨਰ ਦਾ ਕਾਰਜਕਾਲ ਛੇ ਸਾਲ ਜਾਂ 65 ਸਾਲ ਦੀ ਉਮਰ ਵਿਚ ਜੋ ਵੀ ਪਹਿਲਾਂ ਹੋਵੇ, ਉਸ ਸਮੇਂ ਤਕ ਹੁੰਦਾ ਹੈ। ਕੁਮਾਰ ਦਾ ਜਨਮ ਫ਼ਰਵਰੀ 1960 ਵਿਚ ਹੋਇਆ ਸੀ। ਕੁਮਾਰ ਨੇ 36 ਤੋਂ ਵੱਧ ਸਾਲਾਂ ਦੀ ਸੇਵਾ ਦੌਰਾਨ ਕੇਂਦਰ ਅਤੇ ਬਿਹਾਰ ਝਾਰਖੰਡ ਰਾਜ ਕੇਡਰ ਵਿਚ ਵੱਖ ਵੱਖ ਮੰਤਰਾਲਿਆਂ ਵਿਚ ਕੰimageimageਮ ਕੀਤਾ। ਉਹ ਇਸ ਸਾਲ ਫ਼ਰਵਰੀ ਵਿਚ ਕੇਂਦਰੀ ਵਿੱਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement