9ਵੇਂ ਗੁਰੂ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੱਲ੍ਹ ਹੋਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 
Published : Sep 2, 2021, 5:11 pm IST
Updated : Sep 2, 2021, 5:11 pm IST
SHARE ARTICLE
Punjab Vidhan Sabha
Punjab Vidhan Sabha

ਸਰਕਾਰੀ ਬੁਲਾਰੇ ਮੁਤਾਬਿਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ।

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 3 ਸਤੰਬਰ 2021 ਨੂੰ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ ਕਰ ਦਿੱਤੀ ਗਈ ਹੈ। ਇਹ ਵਿਪ੍ਹ ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਵਲੋਂ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਦੀ ਬੀਤੇ ਦਿਨੀਂ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।  

Photo

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਦੇ ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫ਼ਾਰਿਸ਼ ਕਰਨ ਦੀ ਪ੍ਰਵਾਨਗੀ ਦਿੱਤੀ। ਸਰਕਾਰੀ ਬੁਲਾਰੇ ਮੁਤਾਬਿਕ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

Punjab Vidhan SabhaPunjab Vidhan Sabha

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।  ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਬੀਤੇ ਦਿਨੀਂ 5 ਤੋਂ 7 ਦਿਨ ਦਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇੱਕ ਦਿਨ ਦੇ ਇਜਲਾਸ ‘ਚ ਸਾਰੇ ਮੁੱਦੇ ਵਿਚਾਰੇ ਨਹੀਂ ਜਾਣੇ, ਜਿਸ ਕਾਰਨ ਸੈਸ਼ਨ ਨੂੰ ਵਧਾਇਆ ਜਾਵੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement