ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਜਨਤਾ ਖ਼ੁਸ਼
Published : Sep 2, 2022, 6:58 am IST
Updated : Sep 2, 2022, 6:58 am IST
SHARE ARTICLE
image
image

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕਪੱਖੀ ਫ਼ੈਸਲਿਆਂ ਤੋਂ ਜਨਤਾ ਖ਼ੁਸ਼

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਵੇਂ ਮੀਲ ਪੱਥਰ ਗੱਡੇ ਜਾ ਰਹੇ ਹਨ | ਡਾ ਮਨਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਭਾਵੇਂ 75 ਸਾਲਾਂ ਦੀ ਪਈ ਉਲਝਣ ਨੂੰ  ਸੁਲਝਾਉਣ ਲਈ ਸਮਾਂ ਤਾਂ ਜ਼ਰੂਰ ਲਗੇਗਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ  ਸੋਨੇ ਦੀ ਚਿੜੀ ਬਣਾ ਦੇਣਗੇ |
ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ ਨੇ ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣ ਪ੍ਰਤੀ ਮਾਨ ਸਰਕਾਰ ਦੀ ਪਹਿਲਕਦਮੀ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਸ. ਮਾਨ ਦੇ ਯਤਨਾਂ ਸਦਕਾ ਯਾਤਰੀ ਸੇਵਾ ਵਾਹਨਾਂ ਵਿਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਇਸ ਸਿਸਟਮ ਲਾਉਣ, ਇਕ ਬੱਸ ਇਕ ਪਰਮਿਟ ਨੂੰ  ਵਾਹਨ ਪੋਰਟਲ ਨਾਲ ਜੋੜਨ, ਇਕ ਕਲਿੱਕ ਨਾਲ ਮੋਟਰ ਵਾਹਨ ਟੈਕਸ ਜਮ੍ਹਾਂ ਹੋਣ ਵਾਲੇ ਕੰਮ ਇਨਕਲਾਬੀ ਸੋਚ ਦੇ ਪ੍ਰਤੀਕ ਹਨ |
ਗੁਰਮੇਲ ਸਿੰਘ ਬਾਹਮਣ ਵਾਲਾ ਨੇ ਆਖਿਆ ਕਿ ਮਾਨ ਸਰਕਾਰ ਵਲੋਂ ਪੰਜਾਬ ਤੋਂ ਦਿੱਲੀ ਲਈ ਸ਼ੁਰੂ ਕੀਤੀ ਘੱਟ ਰੇਟਾਂ ਅਤੇ ਆਰਾਮਦਾਇਕ ਵੋਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਉਨ੍ਹਾਂ ਦਸਿਆ ਕਿ 75 ਦਿਨਾਂ ਦੇ ਅੰਦਰ ਹੀ ਕਰੀਬ 45000 ਸਵਾਰੀਆਂ ਨੇ ਵੋਲਵੋ ਬੱਸ ਦੇ ਸਫ਼ਰ ਦਾ ਲੁਤਫ਼ ਲਿਆ |
 ਮਨਦੀਪ ਸਿੰਘ ਮਿੰਟੂ ਗਿੱਲ ਨੇ ਮਾਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਟਰਾਂਸਪੋਰਟ ਵਿਭਾਗ ਵਲੋਂ ਐਮਨੈਸਟੀ ਸਕੀਮ ਤਹਿਤ 38.93 ਕਰੋੜ ਰੁਪਏ ਦੀ ਕੀਤੀ ਰਿਕਵਰੀ ਦੀ ਪ੍ਰਸ਼ੰਸਾ ਕੀਤੀ | ਨਿਰਭੈ ਸਿੰਘ ਹਰੀਨੌਂ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਨੂੰ  ਪਹਿਲਾਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਤੋਂ ਮੁਕਤ ਕਰਾਇਆ, ਫਿਰ ਲੋਕਾਂ ਦੀ ਸਹੂਲਤ ਵਿਚ ਵਾਧਾ ਕੀਤਾ ਅਤੇ ਨਵੇਂ ਰੂਟਾਂ ਦੇ ਮੱਦੇਨਜ਼ਰ 219 ਨਵੀਆਂ ਬਸਾਂ ਚਲਾਉਣ ਦਾ ਫੈਸਲਾ ਲਿਆ ਹੈ |
ਇਨ੍ਹਾਂ ਆਗੂਆਂ ਨੇ ਦਾਅਵਾ ਕੀਤਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 100 ਫ਼ੀ ਸਦੀ ਇਮਾਨਦਾਰ ਅਤੇ ਲੋਕਾਂ ਦੀ ਸਰਕਾਰ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement