ਡਾ. ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਤੇ ਪੰਚਾਇਤ ਵਿਭਾਗ ਨਾਲ ਕੀਤੀ ਮੀਟਿੰਗ
Published : Sep 2, 2023, 1:24 pm IST
Updated : Sep 2, 2023, 1:24 pm IST
SHARE ARTICLE
Dr. Baljit Kaur held meeting with rural and panchayat department
Dr. Baljit Kaur held meeting with rural and panchayat department

ਆਂਗਣਵਾੜੀ ਸੈਂਟਰਾਂ ਦੀ ਉਸਾਰੀ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਅਧਿਕਾਰੀਆਂ ਨੂੰ ਦਿਤੇ ਨਿਰਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਉਥੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਸੂਬੇ ਵਿਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਟਰੇਨ ਦੀ ਲਪੇਟ 'ਚ ਆਇਆ ਵਿਅਕਤੀ, ਮੌਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸੂਬੇ ਵਿਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਆਲੂ ਦੀ ਬਿਜਾਈ ਤੇ ਪਿਆਜ਼ ਦੀ ਲੁਆਈ ਦਾ ਸਹੀ ਸਮਾਂ  

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਰਜ਼ਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਦੇਸ਼ ਦਾ ਪਹਿਲਾ ਸੂਰਜ ਮਿਸ਼ਨ 'ਆਦਿਤਿਆ-ਐਲ1' ਹੋਇਆ ਲਾਂਚ,15 ਲੱਖ ਕਿਲੋਮੀਟਰ ਦਾ ਤੈਅ ਕਰੇਗਾ ਸਫ਼ਰ

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement