ਕੁੜੀਆਂ ਦੇ ਨਾਂਅ ਤੋਂ ਬਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਸਾਵਧਾਨ! ਪੁਲਿਸ ਨੇ ਜਾਰੀ ਕੀਤੀ ਸੂਚੀ; ਇੰਝ ਬਣਾਉਂਦੇ ਨੇ ਲੋਕਾਂ ਨੂੰ ਸ਼ਿਕਾਰ
Published : Sep 2, 2023, 3:10 pm IST
Updated : Sep 2, 2023, 5:44 pm IST
SHARE ARTICLE
Punjab Police released details of 8 fake Facebook accounts
Punjab Police released details of 8 fake Facebook accounts

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਲੜਕੀ ਦੀ ਫਰੈਂਡ ਰਿਕੁਐਸਟ ਆਉਂਦੀ ਹੈ ਤਾਂ ਸੁਚੇਤ ਰਹਿਣ ਦੀ ਲੋੜ ਹੈ।

 

ਪਠਾਨਕੋਟ: ਜ਼ਿਲ੍ਹਾ ਪੁਲਿਸ ਵਲੋਂ ਲੜਕੀਆਂ ਦੇ ਨਾਂਅ ਤੋਂ ਬਣਾਏ ਗਏ ਜਾਅਲੀ ਸੋਸ਼ਲ ਮੀਡੀਆ ਅਕਾਊਂਟਸ ਦੀ ਸੂਚੀ ਜਾਰੀ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੋਣ ਕਾਰਨ ਇਹ ਇਲਾਕਾ ਕਾਫੀ ਸੰਵੇਦਨਸ਼ੀਲ ਹੈ। ਦੇਸ਼ ਦੇ ਨੌਜਵਾਨਾਂ ਨੂੰ ਅਸ਼ਲੀਲ ਵੀਡੀਉ ਅਤੇ ਹੋਰ ਜਾਅਲਸਾਜ਼ੀ ਵਿਚ ਫਸਾ ਕੇ ਏਜੰਸੀਆਂ ਉਨ੍ਹਾਂ ਨੂੰ ਅਪਣੇ ਜਾਲ ਵਿਚ ਫਸਾ ਰਹੀਆਂ ਹਨ। ਵੱਡੇ ਪੱਧਰ ’ਤੇ ਦੇਸ਼ ਦੇ ਦੁਸ਼ਮਣ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਜ਼ਰੀਏ ਗੁੰਮਰਾਹ ਕਰ ਰਹੇ ਹਨ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਬਣਨ 'ਤੇ ਦਿਤੀ ਵਧਾਈ 

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਲੜਕੀ ਦੀ ਫਰੈਂਡ ਰਿਕੁਐਸਟ ਆਉਂਦੀ ਹੈ ਤਾਂ ਸੁਚੇਤ ਰਹਿਣ ਦੀ ਲੋੜ ਹੈ। ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਨੇ ਦਸਿਆ ਕਿ ਪਠਾਨਕੋਟ ਜ਼ਿਲ੍ਹੇ ਦਾ ਕਈ ਕਿਲੋਮੀਟਰ ਇਲਾਕਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਸਾਨੂੰ ਅਜਿਹੀਆਂ ਕੁੱਝ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

Photo

ਇਹ ਵੀ ਪੜ੍ਹੋ: ਪਟਿਆਲਾ 'ਚ ਅਣਪਛਾਤੇ ਵਾਹਨ ਦੀ ਸਾਈਡ ਲੱਗਣ ਕਾਰ ਡਵਾਈਡਰ ਨਾਲ ਟਕਰਾਈ ਬੇਕਾਬੂ ਕਾਰ

ਫੇਸਬੁੱਕ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲੜਕੀਆਂ ਦੀਆਂ ਫੋਟੋਆਂ ਅਤੇ ਨਾਂਅ ਲਿਖ ਕੇ ਦੇਸ਼ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਜਾਅਲੀ ਸੋਸ਼ਲ ਮੀਡੀਆ ਅਕਾਊਂਟਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਭਾਰਤ ਦੇ ਫ਼ੀਫ਼ਾ ਵਿਸ਼ਵ ਕੱਪ ਕੁਆਲੀਫ਼ਾਇਅਰਸ ਦੇ ਪਹਿਲੇ ਦੋ ਘਰੇਲੂ ਮੈਚ ਭੁਵਨੇਸ਼ਵਰ ਅਤੇ ਗੁਹਾਟੀ ’ਚ

ਪਹਿਲਾਂ ਉਹ ਚੈਟਿੰਗ ਰਾਹੀਂ ਗੱਲਬਾਤ ਨੂੰ ਅੱਗੇ ਵਧਾਉਂਦੇ ਹਨ ਅਤੇ ਬਾਅਦ ਵਿਚ ਵੀਡੀਉ ਕਾਲ ਕਰਦੇ ਹਨ, ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਲੱਗਦਾ ਕਿ ਉਨ੍ਹਾਂ ਦੀ ਸਕ੍ਰੀਨ ਕਦੋਂ ਰਿਕਾਰਡ ਹੋ ਜਾਂਦੀ ਹੈ। ਉਹ ਬਲੈਕਮੇਲਿੰਗ ਦਾ ਸ਼ਿਕਾਰ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ-ਪਿਤਾ ਨੂੰ ਉਨ੍ਹਾਂ ’ਤੇ ਨਿਗਰਾਨੀ ਰੱਖਣੀ ਚਾਹੀਦੀ ਹੈ।

Location: India, Punjab, Pathankot

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement