Khanna News : ਮਲੌਦ 'ਚ ਸਵਾਰੀਆਂ ਨਾਲ ਭਰੀ ਬੱਸ ਪਲਟੀ , 6 ਔਰਤਾਂ ਸਮੇਤ ਦਰਜਨ ਦੇ ਕਰੀਬ ਜ਼ਖ਼ਮੀ
Published : Sep 2, 2024, 4:36 pm IST
Updated : Sep 2, 2024, 4:36 pm IST
SHARE ARTICLE
 bus overturned
bus overturned

ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ ਹਾਦਸਾ , ਹਾਦਸੇ ਤੋਂ ਬਾਅਦ ਔਰਤ ਫਰਾਰ

Khanna News : ਖੰਨਾ ਦੇ ਕਸਬਾ ਮਲੌਦ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ ਹੈ। ਇਸ ਹਾਦਸੇ 'ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਮਹਿਲਾ ਕਾਰ ਚਾਲਕ ਦੀ ਗਲਤੀ ਕਾਰਨ ਵਾਪਰਿਆ। ਓਥੇ ਹੀ ਹਾਦਸੇ ਤੋਂ ਬਾਅਦ ਔਰਤ ਆਪਣੀ ਕਾਰ ਲੈ ਕੇ ਫਰਾਰ ਹੋ ਗਈ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ ਬੱਸ 

ਸੋਮਵਾਰ ਦੁਪਹਿਰ ਕਰੀਬ 1 ਵਜੇ ਇੱਕ ਨਿੱਜੀ ਕੰਪਨੀ ਦੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ ਕੁਹਾਲੀ ਨੂੰ ਜਾਂਦੀ ਸੜਕ ਨੇੜੇ ਇਕ ਇੰਡੀਕਾ ਕਾਰ, ਜਿਸ ਨੂੰ ਇਕ ਔਰਤ ਚਲਾ ਰਹੀ ਸੀ, ਨੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਸਿੱਧੀ ਬੱਸ ਨੂੰ ਟੱਕਰ ਮਾਰ ਦਿੱਤੀ। ਕਾਰ ਨੂੰ ਬਚਾਉਂਦੇ ਹੋਏ ਬੱਸ ਰਜਵਾਹੇ ਦੀ ਪਟੜੀ 'ਤੇ ਚੜ੍ਹ ਗਈ ਅਤੇ ਪਲਟ ਗਈ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਬੱਸ ਵਿੱਚ ਸਫ਼ਰ ਕਰ ਰਹੀ ਇੱਕ ਔਰਤ ਨੇ ਕਿਹਾ ਕਿ ਇਹ ਸਾਰਾ ਕਸੂਰ ਕਾਰ ਚਲਾ ਰਹੀ ਔਰਤ ਦਾ ਸੀ।

ਬੱਸ ਡਰਾਈਵਰ ਨੇ ਤਾਂ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਜੇਕਰ ਬੱਸ ਸਿੱਧੀ ਰਹਿੰਦੀ ਤਾਂ ਕਾਰ ਦੇ ਉੱਪਰ ਚੜ੍ਹ ਸਕਦੀ ਸੀ। ਜਿਸ ਕਾਰਨ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਸਿਵਲ ਹਸਪਤਾਲ ਮਲੌਦ ਦੀ ਡਾ: ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ 6 ਔਰਤਾਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ | ਉਨ੍ਹਾਂ ਦੀ ਹਾਲਤ ਠੀਕ ਹੈ। ਦੋ ਦੇ ਸਿਰ 'ਤੇ ਸੱਟ ਲੱਗੀ ਹੈ। ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement