Gurmeet Singh Khudian: ਮੈਂ ਕਿਸਾਨਾਂ ਦਾ ਬਣਾਂਗਾ ਵਕੀਲ, CM ਤੱਕ ਪਹੁੰਚਾਊਗਾ ਕਿਸਾਨਾਂ ਦਾ ਪੂਰਾ ਪੱਖ- ਮੰਤਰੀ ਖੁੱਡੀਆਂ
Published : Sep 2, 2024, 7:12 pm IST
Updated : Sep 2, 2024, 7:12 pm IST
SHARE ARTICLE
Gurmeet Singh Khudian
Gurmeet Singh Khudian

ਕਿਸਾਨਾਂ ਦੇ ਮੁੱਦਿਆਂ ਨੂੰ ਮੁੱਖ ਮੰਤਰੀ ਨਾਲ ਵਿਚਾਰ ਕਰਾਂਗਾ- ਖੇਤੀਬਾੜੀ ਮੰਤਰੀ ਖੁੱਡੀਆਂ

ਚੰਡੀਗੜ੍ਹ: ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਕੋਲੋਂ ਮੰਗ ਪੱਤਰ ਲੈਂਦਿਆਂ ਇਹ ਐਲਾਨ ਕੀਤਾ ਕਿ, ਮੈਂ ਕਿਸਾਨਾਂ ਦਾ ਵਕੀਲ ਬਣ ਕੇ ਸਰਕਾਰ ਤੱਕ ਗੱਲ ਪਹੁੰਚਾਊਗਾ।

ਮੰਗ ਪੱਤਰ ਲੈਣ ਮਗਰੋਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦਾ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ, ਜੋ ਉਹ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਮੰਗਾਂ ਤੇ ਨਜ਼ਰਸਾਨੀ ਕਰਕੇ, ਇਨ੍ਹਾਂ ਦਾ ਵਾਰੋਂ ਵਾਰੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ, ਕਿਸਾਨ ਸਾਡੇ ਪੰਜਾਬ ਦੇ ਹਨ, ਸਾਡੇ ਭਰਾ ਹਨ ਅਤੇ ਖੇਤੀ ਖਾਤਰ ਲੜ ਰਹੇ ਹਨ, ਸਾਡੀ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਾਂਗੇ। ਖੁੱਡੀਆਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਕਿ, ਉਹ ਕਿਸਾਨਾਂ ਦਾ ਵਕੀਲ ਬਣ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ।

ਸ਼ਾਮ 3 ਵਜੇ ਸੈਕਟਰ 34 ਤੋਂ ਮਟਕਾ ਚੌਕ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਵੱਲੋਂ ਖੇਤੀਬਾੜੀ ਨੀਤੀ ਬਣਾਉਣ ਨੂੰ ਲੈ ਕੇ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਵੱਡਾ ਇਕੱਠ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਖੇਤੀ ਨੀਤੀ  ਬਣਾਈ ਜਾਵੇਂ ਤਾਂ ਕਿ ਕਿਸਾਨ ਦਾ ਜੀਵਨ ਖੁਸ਼ਹਾਲ ਹੋ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement