Punjab Flood : ਇਕ ਪਾਸੇ ਹੜ੍ਹ, ਦੂਜੇ ਪਾਸੇ ਸਰਕਾਰੀ ਕਾਲਜ ਦਾ ਤੀਆਂ ਦਾ ਤਿਉਹਾਰ
Published : Sep 2, 2025, 11:53 am IST
Updated : Sep 2, 2025, 11:53 am IST
SHARE ARTICLE
On One Side Flood, On The Other Side Teej Festival of Government College Latest News in Punjabi 
On One Side Flood, On The Other Side Teej Festival of Government College Latest News in Punjabi 

Punjab Flood : ਲੋਕਾਂ ਵਲੋਂ ਕੀਤੀ ਜਾ ਰਹੀ ਹੈ ਨਿੰਦਾ

On One Side Flood, On The Other Side Teej Festival of Government College Latest News in Punjabi ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਇਕ ਪਾਸੇ ਪੂਰੇ ਪੰਜਾਬ ਵਿਚ ਹੜ ਆਏ ਹੋਏ ਹਨ ਤੇ ਲੋਕਾਂ ਨੂੰ ਅਪਣੀ ਜਾਨ ਦੀ ਚਿੰਤਾ ਬਣੀ ਹੋਈ ਹੈ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਤਰਸ ਰਹੇ ਹਨ। ਉਥੇ ਹੀ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਦੀਆਂ ਅਧਿਆਪਕਾਂ ਦਾ ਅਜਿਹਾ ਮਾਮਲਾ ਸਾਹਮਣਾ ਆਇਆ ਹੈ, ਜਿਸ ਦੀ ਦੀ ਵੀਡੀਉ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਨਿੰਦਾ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਇਕ ਪਾਸੇ ਪੂਰੇ ਪੰਜਾਬ ਵਿਚ ਹੜ ਆਏ ਹੋਏ ਹਨ ਤੇ ਲੋਕਾਂ ਨੂੰ ਅਪਣੀ ਜਾਨ ਦੀ ਚਿੰਤਾ ਬਣੀ ਹੋਈ ਹੈ, ਉਥੇ ਹੀ ਦੂਜੇ ਪਾਸੇ ਸਰਕਾਰੀ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾ ਕੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਜਿਸ ਦੀ ਵੀਡੀਉ ਸੋਸ਼ਲ ਮੀਡੀਆ ਤੇ ਵਾਇਰਲ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ਵਿਚ ਅਧਿਆਪਕਾਂ ਤੇ ਵਿਦਿਆਰਥਣਾਂ ਗਿੱਦਾ ਪਾ ਰਹੀਆਂ ਹਨ। ਇਥੇ ਦੱਸਣਾ ਬਣਦਾ ਹੈ ਕਿ ਤੀਆਂ ਦਾ ਤਿਉਹਾਰ ਸਾਵਨ ਦੇ ਮਹੀਨੇ ਵਿਚ ਮਨਾਇਆ ਜਾਂਦਾ ਹੈ ਪਰੰਤੂ ਹੁਣ ਭਾਦੋਂ ਦਾ ਮਹੀਨਾ ਚੱਲ ਰਿਹਾ ਹੈ। ਜਿਸ ਕਰ ਕੇ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ।

ਉੱਥੇ ਹੀ ਮੁਕਤਸਰ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰੀ ਕਾਲਜ ਵਿਚ ਜੋ ਭਾਦੋਂ ਵਿਚ ਤੀਆਂ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉਹ ਕਾਫ਼ੀ ਨਿੰਦਣਯੋਗ ਹੈ ਕਿਉਂਕਿ ਇਕ ਪਾਸੇ ਤਾਂ ਸੂਬੇ ਵਿਚ ਹੜ੍ਹ ਆਉਣ ਕਾਰਨ ਦੁੱਖਾਂ ਦੇ ਬੱਦਲ ਛਾਏ ਹੋਏ ਹਨ ਤੇ ਲੋਕਾਂ ਵਲੋਂ ਇਸ ਮੁਸ਼ਕਲ ਘੜੀ ਵਿਚ ਲਗਾਤਾਰ ਦੁਆਵਾ ਤੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਕਾਲਜ ਵਲੋਂ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਜਿਸ ’ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। 

(For more news apart from On One Side Flood, On The Other Side Teej Festival of Government College Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement