Punjab Weather Update : 2, 3, 4, 5, 6, 7 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਪੰਜਾਬ ਲਈ ਰੈੱਡ ਅਲਰਟ ਜਾਰੀ
Published : Sep 2, 2025, 11:11 am IST
Updated : Sep 2, 2025, 11:12 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update : ਕਈ ਇਲਾਕਿਆਂ ਵਿਚ ਰਾਤ ਤੋਂ ਪੈ ਰਿਹਾ ਭਾਰੀ ਮੀਂਹ

Punjab Weather Update News in punjabi : ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਘੰਟੇ ਭਾਰੀ ਹੋਣਗੇ। ਇਸ ਦੇ ਮੱਦੇਨਜ਼ਰ, ਆਉਣ ਵਾਲੇ ਘੰਟੇ ਭਾਰੀ ਹੋਣਗੇ। ਮੌਸਮ ਵਿਭਾਗ ਦੇ ਅਨੁਸਾਰ ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਡੇਰਾਬੱਸੀ, ਰਾਮਪੁਰਾ ਫੂਲ, ਮੋਗਾ, ਜ਼ੀਰਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਨਿਹਾਲ ਸਿੰਘ ਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਜਲੰਧਰ 1, ਕਪੂਰਥਲਾ, ਜਲੰਧਰ 2, ਬਾਬਾ ਬਕਾਲਾ, ਅੰਮ੍ਰਿਤਸਰ 1, ਬਟਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਾਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਅਨੁਸਾਰ, ਹਿਮਾਚਲ ਵਿੱਚ 2,3, 4, 5, 6, 7 ਤਰੀਕ ਨੂੰ ਭਾਰੀ ਮੀਂਹ ਪਵੇਗਾ, ਜਿਸ ਦਾ ਪ੍ਰਭਾਵ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਇਸ ਦੌਰਾਨ, ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਦੇ ਸਖ਼ਤ ਆਦੇਸ਼ ਵੀ ਜਾਰੀ ਕੀਤੇ ਹਨ।

ਦੂਜੇ ਪਾਸੇ, ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਹੈ। ਮਾਝਾ ਅਤੇ ਦੋਆਬਾ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 36 ਹੋ ਗਈ ਹੈ।
ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 4 ਦੀ ਮੌਤ ਘਰ ਦੀ ਛੱਤ ਡਿੱਗਣ ਕਾਰਨ ਹੋਈ, ਜਦੋਂ ਕਿ 3 ਲੋਕ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ।

(For more news apart from “Punjab Weather Update News in punjabi , ” stay tuned to Rozana Spokesman.)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement