"ਪੰਜਾਬੀ ਬੋਲੀ 'ਤੇ ਵਿਵਾਦ ਛਿੜਦੇ ਨਹੀਂ, ਜਾਣ-ਬੁੱਝ ਕੇ ਛੇੜੇ ਜਾਂਦੇ ਐ" ਪ੍ਰਸਿੱਧ ਵਿਦਵਾਨ
Published : Oct 2, 2019, 9:32 am IST
Updated : Oct 2, 2019, 9:32 am IST
SHARE ARTICLE
Punjabi language
Punjabi language

ਪੰਜਾਬ ਵਿੱਚ ਜਿੱਥੇ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਉੱਥੇ ਹੀ ਗੁਰਦਾਸਪੁਰ ‘ਚ ਬਟਾਲਾ ਕਲੱਬ ਵਿਖੇ...

ਗੁਰਦਾਸਪੁਰ : ਪੰਜਾਬ ਵਿੱਚ ਜਿੱਥੇ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਲੈ ਕੇ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਉੱਥੇ ਹੀ ਗੁਰਦਾਸਪੁਰ ‘ਚ ਬਟਾਲਾ ਕਲੱਬ ਵਿਖੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਵਿਦਵਾਨਾਂ ਨੇ ਪੰਜਾਬੀ ਭਾਸ਼ਾ ਉੱਪਰ ਵਿਚਾਰ ਗੋਸ਼ਟੀ ਕੀਤੀ ਗਈ। ਇਸ ਮੌਕੇ 'ਤੇ ਵਿਦਵਾਨ ਡਾਕਟਰ ਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ 'ਤੇ ਵਿਵਾਦ ਜਾਣ-ਬੁੱਝ ਕੇ ਛੇੜੇ ਜਾਂਦੇ ਹਨ ਤਾਂ ਜੋ ਲੋਕਾਂ ਵਿੱਚ ਵੰਡੀਆਂ ਪਾਈਆਂ ਜਾ ਸਕਣ।

Punjabi languagePunjabi language

ਉੱਥੇ ਹੀ ਵਿਦਵਾਨਾਂ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਸਿੰਧ ਤੋਂ ਲੈ ਕੇ ਜਮੁਨਾ ਦਰਿਆ ਤੱਕ ਦੇ ਵੱਡੇ ਖਿੱਤੇ ਦੇ ਲੋਕਾਂ ਦੀ ਜ਼ੁਬਾਨ ਹੈ ਅਤੇ ਪੰਜਾਬੀ ਹੀ ਵੈਦਿਕ ਭਾਸ਼ਾ ਅਤੇ ਸੰਸਕ੍ਰਿਤੀ ਦੀ ਅਸਲ ਵਾਰਸ ਹੈ। ਗੋਸ਼ਟੀ ਦੌਰਾਨ ਪੰਜਾਬੀ ਭਾਸ਼ਾ ਦੇ ਕਵੀਆਂ, ਲੇਖਕਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਵਿੱਚ ਉਹ ਅਮੀਰੀ ਹੈ ਜੋ ਸ਼ਾਇਦ ਕਿਸੇ ਵਿਰਲੀ ਭਾਸ਼ਾ ਦੇ ਹਿੱਸੇ ਹੀ ਆਈ ਹੈ।

Punjabi languagePunjabi language

ਉੱਥੇ ਹੀ ਪੰਜਾਬੀ ਦੇ ਪ੍ਰਸਿੱਧ ਕਵੀ ਸੁਖਵੰਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀ ਜ਼ੁਬਾਨ ਨੂੰ ਕਿਸੇ ਇੱਕ ਧਰਮ ਜਾਂ ਫਿਰਕੇ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਜਬਾਤਾਂ ਅਤੇ ਅਹਿਸਾਸਾਂ ਦੀ ਬਿਆਨੀ ਜੋ ਆਪਣੀ ਮਾਂ ਬੋਲੀ ਵਿੱਚ ਕੀਤੀ ਜਾ ਸਕਦੀ ਹੈ। ਉਹ ਕਿਸੇ ਹੋਰ ਬੋਲੀ ਵਿੱਚ ਕਦੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਜ਼ੁਬਾਨ ਵਿੱਚ ਸ਼ਬਦਾਂ ਦੀ ਬਹੁਤ ਅਮੀਰੀ ਹੈ ਅਤੇ ਹਿੰਦੀ ਨੇ ਵੀ ਬਹੁਤ ਸਾਰੇ ਸ਼ਬਦ ਪੰਜਾਬੀ ਭਾਸ਼ਾ ਤੋਂ ਲਏ ਹਨ।

Punjabi languagePunjabi language

ਦੱਸ ਦੇਈਏ ਕਿ ਇਸ ਵਿਚਾਰ ਗੋਸ਼ਟੀ ਵਿੱਚ ਉੱਘੇ ਵਿਦਵਾਨ ਡਾ. ਅਨੂਪ ਸਿੰਘ, ਪ੍ਰੋ. ਸੁਖਵੰਤ ਸਿੰਘ ਗਿੱਲ, ਡਾ. ਰਵਿੰਦਰ ਸਿੰਘ, ਪੰਜਾਬੀ ਅਧਿਆਪਕ ਸੁਰਿੰਦਰ ਸਿੰਘ ਨੇ ਹਿੱਸਾ ਲਿਆ ਅਤੇ ਪੰਜਾਬੀ ਭਾਸ਼ਾ ਦੀ ਅਮੀਰੀਅਤ ਬਾਰੇ ਚਾਨਣਾ ਪਾਇਆ ਗਿਆ।ਦੱਸਣਯੋਗ ਹੈ ਕਿ ਇਸ ਦੇ ਨਾਲ ਹੀ ਪਿਛਲੇ ਦਿਨੀ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਪੰਜਾਬੀ ਮਾਂ ਬੋਲੀ ਅਤੇ ਹਿੰਦੀ ਭਾਸ਼ਾ ਬਾਰੇ ਦਿਤੇ ਬਿਆਨ ਲੈਕੇ ਖੜੇ ਹੋਏ ਵਿਵਾਦ ਤੇ ਵੀ ਵਿਦਵਾਨਾਂ ਵੱਲੋਂ ਆਪਣੀ ਆਪਣੀ ਰਾਇ ਸਾਮਣੇ ਰੱਖੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement