ਪੰਜਾਬ ’ਤੇ ਪਾਕਿਸਤਾਨ ਦੀ ਬੁਰੀ ਨਜ਼ਰ!
Published : Oct 2, 2019, 12:05 pm IST
Updated : Oct 2, 2019, 12:05 pm IST
SHARE ARTICLE
Punjab police arrested one terrorist
Punjab police arrested one terrorist

ਪੁਲਿਸ ਨੇ ਇਕ ਹੋਰ ਅਤਿਵਾਦੀ ਦਬੋਚਿਆ! 

ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਤੋਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਾਜਨ ਪ੍ਰੀਤ ਸਿੰਘ ਨਾਮ ਦੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਤਿਵਾਦੀ ਵੱਡੇ ਹਮਲੇ ਦੀ ਸਾਜਿਸ਼ ਰਚ ਰਿਹਾ ਸੀ। ਇਸ ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਵੀ ਨਸ਼ਟ ਕਰ ਦਿੱਤਾ। ਮਹੱਤਵਪੂਰਣ ਗੱਲ ਇਹ ਹੈ ਕਿ ਸਰਹੱਦ ਪਾਰ ਤੋਂ ਪਾਕਿਸਤਾਨ ਹੁਣ ਡਰੋਨਾਂ ਰਾਹੀਂ ਹਥਿਆਰ ਪੰਜਾਬ ਵਿਚ ਭੇਜ ਰਿਹਾ ਹੈ।

Punjab PolicePunjab Police

ਪੰਜਾਬ ਪੁਲਿਸ ਨੇ ਪਹਿਲਾਂ ਦੋ ਡਰੋਨ ਜ਼ਬਤ ਕੀਤੇ ਸਨ ਅਤੇ ਇਸ ਤੋਂ ਪਹਿਲਾਂ ਇਸ ਘਟਨਾ ਵਿਚ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿਚ ਮੁੱਠਭੇੜ ਤੋਂ ਬਾਅਦ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਬਦਮਾਸ਼ਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਮੌਕੇ ਤੋਂ ਪੰਜ ਏਕੇ 47 ਰਾਈਫਲਾਂ ਸਮੇਤ ਤਿੰਨ ਪਿਸਤੌਲ ਅਤੇ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ।

PakistanPakistan

ਫਿਲਹਾਲ ਬਦਮਾਸ਼ਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲੋਂ ਹੋਰ ਹਥਿਆਰ ਬਰਾਮਦ ਕੀਤੇ ਜਾ ਸਕਦੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਸਾਰੇ ਹਥਿਆਰ ਅਤੇ ਹੈਰੋਇਨ ਪਾਕਿਸਤਾਨ ਤੋਂ ਭੇਜੀ ਗਈ ਹੈ।

ਦੇਸ਼ ਵਿਚ ਦਹਿਸ਼ਤ ਫੈਲਾਉਣ ਲਈ ਇੱਕ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦੋ ਡਰੋਨ ਵੀ ਫੜੇ ਸਨ ਜਿਨ੍ਹਾਂ ਰਾਹੀਂ ਪਾਕਿਸਤਾਨ ਤੋਂ ਹਥਿਆਰ ਭੇਜੇ ਜਾ ਰਹੇ ਸਨ। ਇਹ ਦੋਵੇਂ ਡਰੋਨ ਚੀਨ ਵਿਚ ਬਣੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement