ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਏ 75 ਸਾਲਾਂ ਦੇ, ਮੋਦੀ ਨੇ ਦਿਤੀ ਵਧਾਈ
Published : Oct 2, 2020, 2:23 am IST
Updated : Oct 2, 2020, 2:23 am IST
SHARE ARTICLE
image
image

ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਏ 75 ਸਾਲਾਂ ਦੇ, ਮੋਦੀ ਨੇ ਦਿਤੀ ਵਧਾਈ

ਨਵੀਂ ਦਿੱਲੀ, 1 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ 75ਵੇਂ ਜਨਮ ਦਿਨ ਮੌਕੇ ਵਧਾਈ ਦਿਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,''ਰਾਸ਼ਟਰਪਤੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਨੀਤੀਗਤ ਮੁੱਦਿਆਂ 'ਤੇ ਉਨ੍ਹਾਂ ਦੀ ਡੂੰਘੀ ਸੂਝ ਅਤੇ ਗਿਆਨਪੂਰਨ ਸਮਝ ਰਾਸ਼ਟਰ ਲਈ ਪੂੰਜੀ ਹੈ। ਸਮਾਜ ਦੇ ਕਮਜ਼ੋਰ ਵਰਗਾਂ ਦੀ ਸੇਵਾ ਲਈ ਉਹ ਬਹੁਤ ਹੀ ਉਤਸਕ ਰਹਿੰਦੇ ਹਨ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।'' ਦੇਸ਼ ਦੇ 14ਵੇਂ ਰਾਸ਼ਟਰਪਤੀ ਦੇ ਰੂਪ 'ਚ ਸਹੁੰ ਚੁੱਕਣ ਵਾਲੇ ਕੋਵਿੰਦ ਦਾ ਜਨਮ 1945 ਨੂੰ ਅੱਜ ਹੀ ਦੇ ਦਿਨ ਉੱਤਰ ਪ੍ਰਦੇਸ਼ ਦੇ ਕਾਨਪੁਰ ਦੇਹਾਤ ਜ਼ਿਲ੍ਹੇ ਦੇ ਪਿੰਡ ਪਰੌਂਖ 'ਚ ਹੋਇਆ ਸੀ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਬਿਹਾਰ ਦੇ ਰਾਜਪਾਲ ਰਹਿ ਚੁਕੇ ਹਨ। ਕੋਵਿੰਦ ਰਾਜ ਸਭਾ ਦੇ ਮੈਂਬਰ ਵੀ ਰਹੇ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement