ਝੋਨੇ ਦੀ ਫਸਲ ਦੀ ਖਰੀਦ 'ਚ ਦੇਰੀ ਨੂੰ ਲੈ ਕਿਸਾਨਾਂ 'ਚ ਰੋਸ, ਘੇਰਿਆ ਬਲਬੀਰ ਸਿੱਧੂ ਦਾ ਘਰ
Published : Oct 2, 2021, 4:08 pm IST
Updated : Oct 2, 2021, 4:08 pm IST
SHARE ARTICLE
Farmers Protest Against Balbir Sidhu
Farmers Protest Against Balbir Sidhu

ਕਿਸਾਨਾਂ ਨੇ ਕਿਹਾ ਕਿ ਪੰਜਾਬ ਇਕ ਖੇਤੀ ਸੂਬਾ ਹੈ ਅਤੇ ਜੇ ਜਿਮੀਂਦਾਰ ਹੀ ਖ਼ਤਮ ਹੋ ਗਿਆ ਤਾਂ ਸਭ ਕੁੱਝ ਖ਼ਤਮ ਹੋ ਜਾਵੇਗਾ।

 


ਮੋਹਾਲੀ : ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਵਿਚ ਦੇਰੀ ਕੀਤੀ ਗਈ ਹੈ ਤੇ ਇਸ ਖਰੀਦ ਨੂੰ ਜਲਦੀ ਕਰਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਅੱਜ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਬਲਬੀਰ ਸਿੰਘ ਸਿੱਧੂ ਦੇ ਘਰ ਬਾਹਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਵੀ ਕੀਤੇ ਗਏ ਅਤੇ ਬੈਰੀਕੇਡਿੰਗ ਵੀ ਕੀਤੀ ਗਈ। ਇਸ ਦੇ ਚੱਲਦਿਆਂ ਵੱਡੀ ਗਿਣਤੀ 'ਚ ਕਿਸਾਨ ਅਤੇ ਕਿਸਾਨ ਬੀਬੀਆਂ ਧਰਨੇ 'ਤੇ ਬੈਠ ਗਏ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਇਕ ਖੇਤੀ ਸੂਬਾ ਹੈ ਅਤੇ ਜੇ ਜਿਮੀਂਦਾਰ ਹੀ ਖ਼ਤਮ ਹੋ ਗਿਆ ਤਾਂ ਸਭ ਕੁੱਝ ਖ਼ਤਮ ਹੋ ਜਾਵੇਗਾ।

Filr Photo

ਉਨ੍ਹਾਂ ਕਿਹਾ ਕਿ ਫ਼ਸਲ ਦੇ ਖ਼ਰੀਦ ਪ੍ਰਬੰਧ ਸਰਕਾਰ ਨੇ ਹੀ ਕਰਨੇ ਹੁੰਦੇ ਹਨ, ਇਸ ਲਈ ਅੱਜ ਮੌਜੂਦਾ ਵਿਧਾਇਕ ਅਤੇ ਸਾਬਕਾ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਉਨ੍ਹਾਂ ਵੱਲੋਂ ਧਰਨਾ ਲਾਇਆ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਬੀਤੇ ਦਿਨ ਡੀ. ਸੀ. ਦਫ਼ਤਰਾਂ ਦਾ ਘਿਰਾਓ ਕਰਨ ਦੀ ਕਾਲ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਡੀ. ਸੀ. ਦਫ਼ਤਰਾਂ 'ਚ 2 ਦਿਨ ਦੀ ਛੁੱਟੀ ਹੈ, ਜਿਸ ਨੂੰ ਮੁੱਖ ਰੱਖਦਿਆਂ ਕਿਸਾਨ ਮੋਰਚੇ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦਾ ਘਿਰਾਓ ਕਰਨ ਲਈ ਉਸ ਸਮੇਂ ਤੱਕ ਕਾਲ ਦਿੱਤੀ ਗਈ ਹੈ, ਜਦੋਂ ਤੱਕ ਝੋਨੇ ਦੀ ਖ਼ਰੀਦ ਚਾਲੂ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਕੋਠੀ ਅੰਦਰੋਂ ਨਾ ਕੋਈ ਬੰਦਾ ਬਾਹਰ ਆਉਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਅੰਦਰ ਜਾਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਫ਼ਸਲ ਨਹੀਂ ਖ਼ਰੀਦ ਸਕਦੀ ਤਾਂ ਪੰਜਾਬ ਸਰਕਾਰ ਖ਼ਰੀਦ ਲਵੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement