ਲਾਰੈਂਸ ਬਿਸ਼ਨੋਈ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ
Published : Oct 2, 2022, 12:07 pm IST
Updated : Oct 2, 2022, 12:17 pm IST
SHARE ARTICLE
Lawrence Bishnoi's Gurga Deepak Tinu Mansa escaped from police custody
Lawrence Bishnoi's Gurga Deepak Tinu Mansa escaped from police custody

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

 

ਮਾਨਸਾ: ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਹੈ।  ਦੀਪਕ ਟੀਨੂੰ ਮਾਨਸਾ ਦੇ ਥਾਣਾ ਸੀਆਈਏ ਸਟਾਫ਼ ਵਿਚ ਬੰਦ ਸੀ। ਬੀਤੇ ਦਿਨੀਂ ਮਾਨਸਾ ਪੁਲਿਸ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉੱਪਰ ਦੀਪਕ ਟੀਨੂੰ ਮਾਨਸਾ ਲੈ ਕੇ ਆਈ ਸੀ।

 ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਰਾਤ ਤਿੰਨ ਵਜੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਇਆ ਹੈ। ਮਾਨਸਾ ਪੁਲਿਸ ਨੇ ਦੀਪਕ ਨੂੰ ਮੂਸੇਵਾਲਾ ਕਤਲ ਕੇਸ ਵਿਚ ਫੜ੍ਹਿਆ ਸੀ। ਪੁਲਿਸ ਮੁਤਾਬਕ ਦੀਪਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਵਿਚ ਸ਼ਾਮਿਲ ਸੀ। ਦੱਸਿਆ ਜਾ ਰਿਹਾ ਹੈ ਕਿ 27 ਮਈ ਨੂੰ ਟੀਨੂੰ ਤੇ ਲਾਰੈਂਸ ਵਿਚਾਲੇ ਆਖ਼ਰੀ ਵਾਰ ਗੱਲਬਾਤ ਹੋਈ ਸੀ। ਗੈਂਗਸਟਰ ਦੇ ਫ਼ਰਾਰ ਹੋਣ ਮਗਰੋਂ ਪੂਰੇ ਪੰਜਾਬ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement