Mansa News : ਮਾਨਸਾ ਜ਼ਿਲ੍ਹੇ ਦੇ ਪਿੰਡ ਦਰੀਆਪੁਰ ਕਲਾਂ 'ਚ 35 ਸਾਲਾਂ ਬਾਅਦ ਹੋਈ ਸਰਬਸੰਮਤੀ, ਜਸਪਾਲ ਸਿੰਘ ਨੂੰ ਚੁਣਿਆ ਗਿਆ ਸਰਪੰਚ

By : SHANKER

Published : Oct 2, 2024, 3:32 pm IST
Updated : Oct 2, 2024, 3:37 pm IST
SHARE ARTICLE
Sarpanch Jaspal Singh
Sarpanch Jaspal Singh

ਸਰਪੰਚ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ

Mansa News : ਇਸ ਵੇਲੇ ਪੰਜਾਬ ਵਿੱਚ ਪੰਚਾਇਤੀ ਨੂੰ ਲੈ ਕੇ ਹਰ ਪਿੰਡ ਵਿੱਚ ਸਿਆਸੀ ਮਾਹੌਲ ਗਰਮ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਪਿੰਡਾਂ ਦੇ ਲੋਕਾਂ 'ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਪਰ ਕਈ ਪਿੰਡਾਂ ਨੇ ਤਾਂ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ ਸਰਬਸਮੰਤੀ ਨਾਲ ਪੰਚਾਇਤ ਚੁਣ ਕੇ ਮਿਸਾਲ ਕਾਇਮ ਕਰ ਦਿੱਤੀ ਹੈ।

ਮਾਨਸਾ ਜ਼ਿਲ੍ਹੇ ਦੇ ਪਿੰਡ ਦਰੀਆਪੁਰ ਕਲਾਂ ਵਿੱਚ ਵੀ 35 ਸਾਲਾਂ ਬਾਅਦ ਸਰਬਸੰਮਤੀ ਨਾਲ ਸਰਪੰਚ ਸਮੇਤ ਕੁੱਝ ਪੰਚਾਂ ਦੀ ਚੋਣ ਹੋਈ ਹੈ। ਪਿੰਡ ਵਾਲਿਆਂ ਨੇ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਮਿਸਾਲ ਕਾਇਮ ਕੀਤੀ ਹੈ। ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਜਸਪਾਲ ਸਿੰਘ ਨੂੰ ਪਿੰਡ ਦਾ ਸਰਪੰਚ ਚੁਣ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ ,ਜਿਸ ਦੀ ਆਲੇ ਦੁਆਲੇ ਦੇ ਪਿੰਡਾਂ 'ਚ ਚਰਚਾ ਹੋ ਰਹੀ ਹੈ। 

ਇਸ ਮੌਕੇ ਨਵੇਂ ਚੁਣੇ ਸਰਪੰਚ ਜਸਪਾਲ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਿੰਡ ਦੇ ਅਧੂਰੇ ਪਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ। ਸਰਪੰਚ ਜਸਪਾਲ ਸਿੰਘ ਨੇ ਕਿਹਾ ਕਿ 35 ਸਾਲ ਬਾਅਦ ਇਸ ਪਿੰਡ ਵਿੱਚ ਸਰਬਸੰਮਤੀ ਨਾਲ ਸਰਪੰਚੀ ਆਈ ਹੈ।

ਇਸ ਦੌਰਾਨ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਪੰਚ ਜਸਪਾਲ ਸਿੰਘ ਬਹੁਤ ਹੀ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਹੈ। ਉਨ੍ਹਾਂ ਦੇ ਦਾਦਾ ਵੀ ਪਿੰਡ ਵਿੱਚ ਸਰਪੰਚ ਰਹਿ ਚੁੱਕੇ ਹਨ, ਜਿਸ ਕਾਰਨ ਇਸ ਵਾਰ ਲੋਕਾਂ ਨੇ ਉਨ੍ਹਾਂ 'ਤੇ ਭਰੋਸਾ ਕੀਤਾ ਹੈ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement