Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ
Published : Oct 2, 2024, 11:45 am IST
Updated : Oct 2, 2024, 11:45 am IST
SHARE ARTICLE
Shots fired outside sector 32 hospital in Chandigarh, 2 youth injured
Shots fired outside sector 32 hospital in Chandigarh, 2 youth injured

Chandigarh News: ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ।

 

Chandigarh News: ਚੰਡੀਗੜ੍ਹ ਦੇ ਸੈਕਟਰ-32 ਸਥਿਤ ਜੀਐਮਸੀਐਚ ਦੇ ਬਾਹਰ ਸਥਿਤ ਟੈਕਸੀ ਸਟੈਂਡ 'ਤੇ ਅੱਧੀ ਰਾਤ ਨੂੰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇੱਕ ਦੇ ਹੱਥ ਵਿੱਚ ਅਤੇ ਦੂਜੀ ਨੂੰ ਗਰਦਨ ਵਿੱਚ ਗੋਲੀ ਲੱਗੀ ਸੀ।

ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਦੀ ਪਛਾਣ ਰਾਜੇਸ਼ ਉਰਫ਼ ਰੌਕ ਵਾਸੀ ਨਵਾਂਗਾਓਂ ਅਤੇ ਹਨੀ ਭਾਰਦਵਾਜ ਵਾਸੀ ਸੈਕਟਰ-41 ਵਜੋਂ ਹੋਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕੀਤੀ ਗਈ ਹੈ। ਦੋ ਨੌਜਵਾਨਾਂ ਨੂੰ ਗੋਲੀ ਲੱਗੀ ਹੈ। ਇਕ ਗੋਲੀ ਉਸ ਦੇ ਹੱਥ 'ਤੇ ਅਤੇ ਦੂਜੀ ਉਸ ਦੀ ਗਰਦਨ 'ਤੇ ਲੱਗੀ।

ਹਾਲਾਂਕਿ, ਦੋਵੇਂ ਸਥਿਰ ਹਨ ਅਤੇ 32 ਹਸਪਤਾਲ ਵਿੱਚ ਭਰਤੀ ਹਨ। ਡੀਐਸਪੀ ਨੇ ਦੱਸਿਆ ਕਿ ਗਵਾਹ ਨੇ ਦੱਸਿਆ ਹੈ ਕਿ ਜ਼ਖ਼ਮੀ ਅਤੇ ਮੁਲਜ਼ਮ ਪਹਿਲਾਂ ਤੋਂ ਹੀ ਜਾਣੂ ਸਨ। ਕਿਸੇ ਗੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਦੋਵਾਂ ਵਿਚਾਲੇ ਤਕਰਾਰ ਹੋ ਗਈ ਅਤੇ ਉਸ ਤੋਂ ਬਾਅਦ ਫਾਇਰਿੰਗ ਕੀਤੀ ਗਈ ਅਤੇ ਮੁਲਜ਼ਮ ਫ਼ਰਾਰ ਹੋ ਗਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement