ਖ਼ਬਰਾਂ |

ਤਾਜ਼ਾ |

ਏਸ਼ੀਆਈ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤ ਕੇ ਪਰਤੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਆਦਮਪੁਰ ’ਚ ਸ਼ਾਨਦਾਰ ਸਵਾਗਤ
Published : Oct 2, 2026, 10:07 pm IST
Updated : Oct 2, 2026, 10:07 pm IST
SHARE ARTICLE
Athlete Gurindervir Singh, who returned after winning a bronze medal in Asian Games, received a grand welcome in Adampur
Athlete Gurindervir Singh, who returned after winning a bronze medal in Asian Games, received a grand welcome in Adampur

ਆਦਮਪੁਰ ਹਵਾਈ ਅੱਡੇ ’ਤੇ ਢੋਲ ਨਾਲ ਸਵਾਗਤ

ਜਲੰਧਰ: ਏਸ਼ੀਅਨ ਗੇਮਜ਼ ਵਿੱਚ ਦੇਸ਼ ਲਈ ਬ੍ਰੋਂਜ਼ ਮੈਡਲ (ਕਾਂਸੀ ਦਾ ਤਗਮਾ) ਜਿੱਤ ਕੇ ਪਰਤੇ ਆਦਮਪੁਰ ਹਲਕੇ ਦੇ ਪਿੰਡ ਪਤਿਆਲ ਦੇ ਰਹਿਣ ਵਾਲੇ ਅਥਲੀਟ ਗੁਰਿੰਦਰਵੀਰ ਸਿੰਘ ਦਾ ਸ਼ੁੱਕਰਵਾਰ ਨੂੰ ਆਦਮਪੁਰ ਏਅਰਪੋਰਟ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਖਿਡਾਰੀ, ਇਲਾਕਾ ਨਿਵਾਸੀ, ਪਰਿਵਾਰਕ ਮੈਂਬਰ, ਸਿਆਸੀ ਤੇ ਸਮਾਜਿਕ ਆਗੂ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਮੌਜੂਦ ਸਨ। ਲੋਕਾਂ ਨੇ ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਨਾਲ ਗੁਰਿੰਦਰਵੀਰ ਦਾ ਸਵਾਗਤ ਕੀਤਾ। ਇਸ ਮੌਕੇ ਗੁਰਿੰਦਰਵੀਰ ਸਿੰਘ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ 'ਚ 100 ਮੀਟਰ ਰਿਲੇਅ ਰੇਸ 'ਚ ਬ੍ਰੋਂਜ਼ ਮੈਡਲ ਜਿੱਤ ਕੇ ਉਹ ਬਹੁਤ ਖੁਸ਼ ਹਨ, ਪਰ ਉਨ੍ਹਾਂ ਦਾ ਨਿਸ਼ਾਨਾ ਅਜੇ ਹੋਰ ਵੱਡਾ ਹੈ।

ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਗੁਰਿੰਦਰਵੀਰ ਨੇ ਪੂਰੇ ਇਲਾਕੇ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਪਿੰਡ ਪਤਿਆਲ ਦਾ ਇਹ ਨੌਜਵਾਨ ਅੱਜ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕਰ ਰਹੀ ਹੈ ਅਤੇ ਗੁਰਿੰਦਰਵੀਰ ਦੀ ਸਫ਼ਲਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਅੱਜ ਵੀ ਜੋਸ਼, ਜਜ਼ਬਾ ਅਤੇ ਮਿਹਨਤ ਦੀ ਭਾਵਨਾ ਕਾਇਮ ਹੈ। ਉਨ੍ਹਾਂ ਦੀ ਇਹ ਪ੍ਰਾਪਤੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗੀ।

ਗੁਰਿੰਦਰਵੀਰ ਦੇ ਕੋਚ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 10.08 ਸੈਕਿੰਡ ਦਾ ਸਮਾਂ ਕੱਢ ਕੇ ਭਾਰਤੀ ਰਿਕਾਰਡ ਕਾਇਮ ਕਰਨ ਤੋਂ ਬਾਅਦ ਏਸ਼ੀਅਨ ਗੇਮਜ਼ 'ਚ ਬ੍ਰੋਂਜ਼ ਮੈਡਲ ਜਿੱਤਣਾ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਗੁਰਿੰਦਰਵੀਰ ਆਉਣ ਵਾਲੀਆਂ ਓਲੰਪਿਕਸ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੀ ਬਿਹਤਰ ਪ੍ਰਦਰਸ਼ਨ ਕਰਦੇ ਹੋਏ ਨਵੇਂ ਰਿਕਾਰਡ ਕਾਇਮ ਕਰੇਗਾ। ਇਸ ਦੌਰਾਨ ਇਲਾਕੇ ਤੋਂ ਪਹੁੰਚੇ ਸੈਂਕੜੇ ਲੋਕਾਂ ਨੇ ਢੋਲ ਦੀ ਥਾਪ 'ਤੇ ਨੱਚ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਗੁਰਿੰਦਰਵੀਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement