ਕਾਂਗਰਸ ਹਾਈਕਮਾਨ ਨੇ ਪਰਗਟ ਸਿੰਘ ਦੀ ਨਿਯੁਕਤੀ ਦਾ ਕੀਤਾ ਐਲਾਨ
ਚੰਡੀਗੜ੍ਹ: ਪੰਜਾਬ ਕਾਂਗਰਸ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਸੰਗਠਨਾਤਮਕ ਬਦਲਾਅ ਵੇਖਣ ਨੂੰ ਮਿਲਿਆ ਹੈ। ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹਾਈਕਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਪਰਗਟ ਸਿੰਘ ਦੇ ਨਾਂ ਦਾ ਐਲਾਨ ਕੀਤਾ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਬਦਲਾਅ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
