ਅਰਸ਼ਪ੍ਰੀਤ ਦੀ ਮੌਕੇ ’ਤੇ ਹੋਈ ਮੌਤ
ਜੈਤੋ: ਅੱਜ ਇਥੇ ਜੈਤੋ ਰੇਲਵੇ ਸਟੇਸ਼ਨ ਦੇ ਸਾਹਮਣੇ ਵਾਪਰੇ ਹਾਦਸੇ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਲੀ ਸਕੌਡਾ ਕਾਰ ਨੇ ਲੜਕੀ ਨੂੰ ਜ਼ਬਰਦਸਤ ਟੱਕਰ ਮਾਰੀ ਤੇ ਲੜਕੀ ਦਸ ਫੁੱਟ ਉੱਪਰ ਨੂੰ ਗਈ। ਜਿਸ ਤੋਂ ਬਾਦ ਲੜਕੀ ਨੂੰ ਤੁਰੰਤ ਸਿਵਲ ਹਸਪਤਾਲ ਕੋਟਕਪੂਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਹਾਦਸੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜੋ ਕਿ ਜੇਰੇ ਇਲਾਜ ਨੇ। ਇਸ ਹਾਦਸੇ ਵਿੱਚ ਲੜਕੀ ਦੀ ਮੌਤ ਹੋ ਗਈ ਹੈ। ਦੱਸਣਾ ਬਣਦਾ ਹੈ ਕਿ ਇਸ ਕਾਲੇ ਰੰਗ ਦੀ ਸਕੌਡਾ ਕਾਰ ਦੇ ਪਿੱਛੇ ਪੁਲਿਸ ਲੱਗੀ ਹੋਈ ਸੀ ਜਿਸ ਕਰਕੇ ਇਹ ਕਾਰ ਲਗਭਗ 130 ਦੀ ਸਪੀਡ ਤੇ ਸੀ। ਮੌਕੇ ’ਤੇ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਕਾਰਨਾਂ ਅਤੇ ਕਾਰ ਚਾਲਕ ਸਬੰਧੀ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
